ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਪੀ ਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਭੀਖੀ ਵਿਖੇ ‘ਬੈਗਲੈਸ ਡੇ’ ਅਧੀਨ ‘ਮਾਪੇ ਅਧਿਆਪਕ ਮਿਲਣੀ’ ਦਾ ਆਯੋਜਨ ਕੀਤਾ ਗਿਆ।ਪ੍ਰੀ ਬੋਰਡ ਪ੍ਰੀਖਿਆ ਦੇ ਨਤੀਜੇ ਸਾਂਝੇ ਕਰਕੇ ਬੱਚਿਆਂ ਦੀ ਪੜ੍ਹਾਈ ਦੌਰਾਨ ਕਮੀਆਂ ਅਤੇ ਸਰੀਰਕ ਅਤੇ ਮਾਨਸਿਕ ਸੰਤੁਲਿਤ ਵਿਕਾਸ ਲਈ ਲੋੜੀਂਦੇ ਕਦਮ ਚੁੱਕਣ ਲਈ ਵਿਚਾਰ ਚਰਚਾ ਕੀਤੀ ਗਈ।ਸਕੂਲ ਮੁੱਖੀ ਰਾਜਿੰਦਰ ਸਿੰਘ ਦੁਆਰਾ ਘਰੇਲੂ ਅਤੇ ਸਕੂਲ ਵਿੱਚ ਬੱਚਿਆਂ ਲਈ ਤਨਾਅ ਰਹਿਤ ਮਾਹੋਲ ਸਿਰਜਣ ਲਈ ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਸਹਿਯੋਗ ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਸ਼ਿੱਦਕ ਨਾਲ ਮਾਪਿਆਂ ਨੂੰ ਪ੍ਰੇਰਿਆ ਗਿਆ। ਆਉਣ ਵਾਲੀਆਂ ਸਲਾਨਾ ਪ੍ਰੀਖਿਆ ਲਈ ਮਾਪਿਆਂ ਨੂੰ ਬੱਚਿਆਂ ਲਈ ਅਧਿਆਪਕਾਂ ਦੇ ਸਹਿਯੋਗ ਨਾਲ ਸੁਖਾਵੇਂ ਹਾਲਾਤ ਪੈਦਾ ਕਰਕੇ ਚੰਗੇ ਗਰੇਡਾਂ ਨਾਲ ਪ੍ਰਮੋਟ ਹੋਣ ਲਈ ਤਤਪਰ ਰਹਿਣਾ ਚਾਹੀਦਾ ਹੈ।ਬੱਚਿਆਂ ਦੇ ਕਲਾਸ ਸਜਾਵਟ ਮੁਕਾਬਲੇ, ਰੰਗੋਲੀ ਮੁਕਾਬਲੇ ਕਰਵਾਏ ਗਏ।ਮਾਪਿਆਂ ਅਤੇ ਬੱਚਿਆਂ ਲਈ ਰਿਫਰੈਸ਼ਮੈਂਟ ਚਾਹ, ਬਿਸਕੁਟਾਂ ਅਤੇ ਸਨੈਕਸ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ।ਇਸ ਮੌਕੇ ਚੇਅਰਮੈਨ ਦਰਸ਼ਨ ਸਿੰਘ ਖਾਲਸਾ, ਸਮਰਜੀਤ ਸਿੰਘ ਕਮੇਟੀ ਮੈਂਬਰ, ਕੈਂਪਸ ਮੈਨੇਜਰ ਬਲਵੀਰ ਸਿੰਘ,ਗੋਧਾ ਰਾਮ, ਸਮੂਹ ਸਟਾਫ, ਸੁਰੱਖਿਆ ਗਾਰਡ, ਚੌਕੀਦਾਰ ਜਗਸੀਰ ਸਿੰਘ,ਮਿਡ ਡੇ ਮੀਲ ਵਰਕਰ, ਸਫ਼ਾਈ ਸੇਵਕ ਆਦਿ ਹਾਜ਼ਰ ਸਨ।
ਪੀ ਐਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ।
