ਜਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਬੇਰੁਜਗਾਰ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਰੁਜਗਾਰ ਪ੍ਰਾਪਤੀ ਲਈ ਸੇਵਾਂਵਾ

 ਫਰੀਦਕੋਟ 06 ਫਰਵਰੀ ਨਿਊਜ਼ ਸਰਵਿਸ ਜਿਲ੍ਹੇ ਵਿੱਚ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਕਮ-ਚੇਅਰਮੈਂਨ ਡੀ.ਬੀ.ਈ.ਈ., ਫਰੀਦਕੋਟ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ ਨੇੜੇ ਸੰਧੂ ਪੈਲਿਸ, ਫਰੀਦਕੋਟ ਵੱਲੋਂ ਫਰੀਦਕੋਟ ਜਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਰੋਜ਼ਗਾਰ/ਸਵੈ-ਰੋਜ਼ਗਾਰ ਅਤੇ ਹੋਰ ਸੇਵਾਂਵਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਜਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਸੇਵਾਂਵਾ ਬੇਰੋਜ਼ਗਾਰ ਪ੍ਰਾਰਥੀਆਂ ਦੀ ਮੈਨੂਅਲ ਅਤੇ ਆਨ-ਲਾਈਨ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ। ਬਿਊਰੋ ਵੱਲੋਂ ਹਰ ਮਹੀਨੇ ਪਲੈਸਮੈਂਟ-ਕੈਂਪ/ਸਵੈਂ-ਰੋਜ਼ਗਾਰ ਕੈਂਪ/ਸਕਿੱਲ-ਟ੍ਰੇਨਿੰਗ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਨੌਕਰੀ ਸਬੰਧੀ, ਲੋਨ ਸਬੰਧੀ ਅਤੇ ਸਕਿੱਲ ਟੇ੍ਰਨਿੰਗ ਸਬੰਧੀ ਲਾਭ ਦਿੱਤਾ ਜਾ ਸਕੇ। ਉਨਾਂ ਦੱਸਿਆ ਕਿ ਮੁਫ਼ਤ ਲਾਇਬਰੇਰੀ, ਮੁਫ਼ਤ ਇੰਟਰਨੈਂਟ ਸਹੂਲਤ ਦਿੱਤੀ ਜਾਂਦੀ ਹੈ ਤਾਂ ਜੋ ਪ੍ਰਾਰਥੀ ਦਫ਼ਤਰ ਵਿਖੇ ਦਫ਼ਤਰੀ ਸਮੇਂ ਵਿੱਚ ਹਾਜ਼ਰ ਹੋ ਕੇ ਮੁਕਾਬਲੇ ਦੀ ਪੀ੍ਰਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਪੜ੍ਹ ਸਕਣ ਅਤੇ ਮੁਫ਼ਤ ਇੰਟਰਨੈਂਟ ਦੇ ਜਰੀਏ ਪ੍ਰਕਾਸਿ਼ਤ ਅਸਾਮੀਆਂ ਅਪਲਾਈ ਕਰ ਸਕਣ।

 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਬਿਊਰੋ ਵੱਲੋਂ ਵਟਸਐਪ, ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ, ਲਿੰਕਡਿਨ, ਟੈਲੀਗ੍ਰਾਮ ਆਦਿ ਸੋ਼ਸਲ-ਮੀਡੀਆ ਅਕਾਂਊਟ ਆਦਿ ਬਣਾਏ ਗਏ ਹਨ, ਤਾਂ ਜੋ ਜਿਲ੍ਹਾ ਦੇ ਵੱਧ ਤੋਂ ਵੱਧ ਪ੍ਰਾਰਥੀਆਂ ਤੱਕ ਅਸਾਮੀਆਂ ਅਤੇ ਬਿਊਰੋ ਵੱਲੋਂ ਕੀਤੀਆਂ ਜਾਂਦੀਆਂ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਸਮੇਂ-ਸਮੇਂ ਪਹੁੰਚ ਸਕੇ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਬੇਰੁਜ਼ਗਾਰ ਪ੍ਰਾਰਥੀ ਕਿਸੇ ਵੀ ਕੰਮ ਵਾਲੇ ਦਿਨ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 5:00 ਵਜੇ ਤੱਕ ਦਫ਼ਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣੇ ਪੜ੍ਹਾਈ ਦੇ ਅਸਲ-ਦਸਤਾਵੇਜ਼, ਅਧਾਰ-ਕਾਰਡ, ਜਾਤੀ-ਸਰਟੀਫਿਕੇਟ ਰਿਜਿਊਮ ਆਦਿ ਦੀਆਂ ਫੋਟੋ-ਕਾਪੀਆਂ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193 ਤੇ ਸੰਪਰਕ ਕਰ ਸਕਦੇ ਹਨ।