ਲੰਧਰ ਵਿਚ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 20 ਲੱਖ ਤੋਂ ਵੱਧ ਖੁਰਾਕਾਂ ਲਗਾਈਆਂ

ਜਲੰਧਰ 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 20 ਲੱਖ ਤੋਂ ਵੱਧ ਖੁਰਾਕਾਂ ਦੇ ਕੇ ਕੋਵਿਡ ਵਿਰੋਧੀ ਟੀਕਾਕਰਨ ਮੁਹਿੰਮ ਤਹਿਤ 90 ਫੀਸਦੀ ਤੋਂ ਵੱਧ ਯੋਗ ਆਬਾਦੀ ਨੂੰ ਕਵਰ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਿਹਤ ਸੰਭਾਲ ਅਤੇ ਫਰੰਟਲਾਈਨ ਕਰਮਚਾਰੀਆਂ ਦੇ ਸਾਂਝੇ ਯਤਨਾਂ ਸਦਕਾ ਜ਼ਿਲ੍ਹੇ ਵੱਲੋਂ ਇਹ ਪ੍ਰਾਪਤੀ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 13,82,978 ਲੋਕਾਂ ਨੂੰ ਪਹਿਲੀ ਅਤੇ 6,17,582 ਨੂੰ ਦੂਜੀ ਖੁਰਾਕ ਸਮੇਤ ਕੁੱਲ 20,00,560 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜੋ ਕਿ 90 ਫੀਸਦ ਤੋਂ ਵੱਧ ਆਬਾਦੀ ਨੂੰ ਕਵਰ ਕਰਦੀ ਹੈ। ਉਨ੍ਹਾਂ ਕਿਹਾ ਕਿ ਲਗਪਗ 36 ਫੀਸਦ ਆਬਾਦੀ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦੇ ਕੇ ਮੁਕੰਮਲ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਡੀਸੀ ਨੇ ਲੋਕਾਂ ਨੂੰ ਟੀਕਾਕਰਨ ਮੁਕੰਮਲ ਕਰਨ ਲਈ ਦੂਜੀ ਖੁਰਾਕ ਲਗਵਾਉਣ ਵਾਸਤੇ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਇਸ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਵੱਧ ਤੋਂ ਵੱਧ ਆਬਾਦੀ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਯਤਨਾਂ ਦੀ ਸਲਾਘਾ ਵੀ ਕੀਤੀ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਚੋਪੜਾ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਤੋਂ ਇਲਾਵਾ ਅਧਿਕਾਰੀਆਂ ਦੇ ਸੰਜ਼ੀਦਾ ਯਤਨਾਂ ਸਦਕਾ 20 ਲੱਖ ਦਾ ਅੰਕੜਾ ਪਾਰ ਕੀਤਾ ਜਾ ਸਕਿਆ ਹੈ।