ਬਠਿੰਡਾ ਦੇ ਡੀਏਵੀ ਕਾਲਜ ਵਿਖੇ ਆਯੋਜਿਤ ਕੀਤੇ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਚੈੱਸ ਟੂਰਨਾਮੈਂਟ ਮੁਕਾਬਲਿਆਂ ਵਿੱਚ ਗੁਰੂ ਨਾਨਕ ਕਾਲਜ ਬੁਢਲਾਡਾ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ ਰਹੇ ਪਹਿਲੇ ਸਥਾਨ ਤੇ ,ਲੜਕਿਆਂ ਨੇ ਵੀ ਜਿੱਤਿਆ ਤੀਸਰਾ ਸਥਾਨ।

ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਡੀਏਵੀ ਕਾਲਜ ਬਠਿੰਡਾ ਵਿਖੇ ਆਯੋਜਿਤ ਕੀਤੇ ਗਏ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਚੈੱਸ ਟੂਰਨਾਮੈਂਟ ਮੁਕਾਬਲਿਆਂ ਵਿੱਚ ਗੁਰੂ ਨਾਨਕ ਕਾਲਜ ਬੁਢਲਾਡਾ ਦੀਆਂ ਲੜਕੀਆਂ ਨੇ ਪਹਿਲਾ ਸਥਾਨ ਅਤੇ ਲੜਕਿਆਂ ਨੇ ਤੀਜਾ ਸਥਾਨ ਹਾਸਿਲ ਕੀਤਾ ।ਇਸ ਪ੍ਰਾਪਤੀ ਦਾ ਸਿਹਰਾ ਖਿਡਾਰੀਆ ਦੀ ਅਣਥੱਕ ਮਿਹਨਤ ਤੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਜੀ ਦੇ ਯੋਗ ਮਾਰਗਦਰਸ਼ਨ ਅਤੇ ਸਰੀਰਿਕ ਸਿੱਖਿਆ ਵਿਭਾਗ ਮੁਖੀ ਪ੍ਰੋ. ਰਮਨਦੀਪ ਸਿੰਘ ਜੀ ਨੂੰ ਜਾਂਦਾ ਹੈ ਜੋ ਹਮੇਸ਼ਾ ਖਿਡਾਰੀਆਂ ਨੂੰ ਆਪਣਾ ਚੰਗਾ ਪ੍ਰਦਰਸ਼ਨ ਕਰਨ ਲਈ ਅਤੇ ਲਗਾਤਾਰ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕਰਦੇ ਹਨ। ਟੀਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਗੀਤ (MSc IT) ਸਮਿਕਸ਼ਾ (B.Com) ਵੀਰਪਾਲ ਕੌਰ (B.Sc) ਸੁਖਮਨਦੀਪ ਕੌਰ (B.Sc) ਗਗਨਦੀਪ ਭਾਰਦਵਾਜ (PGDCA) ਕਰਮਨਦੀਪ ਸਿੰਘ (M.Com) ਹਰਕਮਲ ਸਿੰਘ(M.Com) ਵਿਕਾਸ (BA-II) ਪ੍ਰਿੰਸੀਪਲ ਸਾਹਿਬ ਨੇ ਇਸ ਪ੍ਰਾਪਤੀ ਲਈ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕਾਂ ਪ੍ਰੋਫੈਸਰ ਗੁਰਪ੍ਰੀਤ ਕੌਰ ਫਿਜੀਕਲ ਇੰਸਟਰਕਟਰ ਗੁਰਮੁਖ ਸਿੰਘ ਕਲੀਪੁਰ ਅਤੇ ਸੁਖਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਖਿਡਾਰੀਆਂ ਲਈ ਹੋਰ ਸਹੂਲਤਾਂ ਪ੍ਰਦਾਨ ਕਰਨ ਦਾ ਐਲਾਨ ਕੀਤਾ।