ਬੁਢਲਾਡਾ, (ਦਵਿੰਦਰ ਸਿੰਘ ਕੋਹਲੀ) ਜੀਐਸਈ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਇਨਵਾਇਰਮੈਂਟ ਦੇ ਮਾਰਗਦਰਸ਼ਨ ਵਿੱਚ
ਜ਼ਿਲ੍ਹਾ ਮਾਨਸਾ ਦੇ 26 ਸਕੂਲਾਂ ਨੇ ਗ੍ਰੀਨ ਸਕੂਲ ਐਵਾਰਡ ਜਿੱਤਿਆ ਹੈ। ਇਨ੍ਹਾਂ ਸਕੂਲਾਂ ਨੂੰ ਇਹ ਪੁਰਸਕਾਰ ਪਿਛਲੇ ਦਿਨੀ ਦਿੱਲੀ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਪ੍ਰਦਾਨ ਕੀਤੇ ਗਏ ਹਨ।ਪੰਜਾਬ ਸਟੇਟ ਕੌਂਸਲ ਫੋਰ ਸਾਇੰਸ ਐਂਡ ਟੈਕਨੋਲਜੀ ਦੇ ਕਾਰਜਕਾਰੀ ਡਾਇਰੈਕਟਰ ਇੰਜੀਨੀਅਰ ਪ੍ਰਿਤਪਾਲ ਸਿੰਘ , ਜੁਆਇੰਟ ਡਾਇਰੈਕਟਰ ਡਾਕਟਰ ਕੁਲਬੀਰ ਸਿੰਘ ਬਾਠ ਅਤੇ ਪ੍ਰੋਜੈਕਟ ਸਾਇੰਟਿਸਟ ਮਦਾਕਨੀ ਠਾਕੁਰ ਵੱਲੋਂ ਇਨਾਂ ਸਕੂਲਾਂ ਨੂੰ ਗਰੀਨ ਸਕੂਲ ਬਣਨ ਤੇ ਵਧਾਈ ਦਿੱਤੀ।
ਮਾਨਸਾ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫਸਰ ਸਕੈਂਡੰਰੀ ਭੁਪਿੰਦਰ ਕੌਰ, ਉਪ ਜਿਲਾ ਸਿੱਖਿਆ ਅਫਸਰ ਸਕੈਂਡੰਰੀ ਡਾਕਟਰ ਪਰਮਜੀਤ ਸਿੰਘ ਭੋਗਲ, ਉਪ ਜਿਲਾ ਸਿੱਖਿਆ ਅਫਸਰ ਪ੍ਰਾਇਮਰੀ ਮਦਨ ਲਾਲ ਕਟਾਰੀਆ ਅਤੇ ਜਿਲਾ ਮਾਨਸਾ ਦੇ ਨੋਡਲ ਅਫਸਰ ਜਸਕੀਰਤ ਸਿੰਘ ਦੇ ਮਾਰਗਦਰਸ਼ਨ ਵਿੱਚ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਮੰਢਾਲੀ , ਹਾਈ ਸਕੂਲ ਟਾਂਡੀਆਂ, ਮਿਡਲ ਸਕੂਲ ਜੀਤਗੜ੍ਹ ਉਰਫ ਬੀਰੋਕੇ ਖੁਰਦ , ਹਾਈ ਸਕੂਲ ਮੱਲ ਸਿੰਘ ਵਾਲਾ ਸਰਕਾਰੀ ਹਾਈ ਸਕੂਲ ਮਲਕੋ , ਸੈਕੰਡਰੀ ਸਕੂਲ ਖਾਰਾ, ਸੈਕੰਡਰੀ ਸਕੂਲ ਜੋੜਕੀਆ, ਮਿਡਲ ਸਕੂਲ ਗੋਰਖਨਾਥ, ਪ੍ਰਾਇਮਰੀ ਸਕੂਲ ਮੂਸਾ, ਸੈਕੰਡਰੀ ਸਮਾਰਟ ਸਕੂਲ ਕੁਲਰੀਆਂ ਪ੍ਰਾਇਮਰੀ ਸਕੂਲ ਬੁਰਜ ਹਰੀ, ਪ੍ਰਾਇਮਰੀ ਸਕੂਲ ਦਲੇਲ ਵਾਲਾ, ਪ੍ਰਾਇਮਰੀ ਸਕੂਲ ਢਾਣੀ ਫੂਸ ਮੰਡੀ, ਪ੍ਰਾਇਮਰੀ ਸਕੂਲ ਕੱਲੋਂ , ਪ੍ਰਾਇਮਰੀ ਸਕੂਲ ਖੈਰਾ ਖੁਰਦ , ਪ੍ਰਾਇਮਰੀ ਸਕੂਲ ਖੜਕ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਖੀਵਾ ਕਲਾਂ ,ਸਰਕਾਰੀ ਪ੍ਰਾਇਮਰੀ ਸਕੂਲ ਖੀਵਾ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ,ਸਰਕਾਰੀ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਸ਼ੀ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਹਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਿਓਦ ਕਲਾਂ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੇਵਾਲਾ, ਸਰਕਾਰੀ ਸੈਕੰਡਰੀ ਸਮਾਰਟ ਸਕੂਲ ਰੱਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਣਾਂਵਾਲੀ ਨੇ ਗਰੀਨ ਸਕੂਲ ਪ੍ਰੋਗਰਾਮ ਆਡਿਟ ਦੇ ਮਾਪਦੰਡਾਂ ਨੂੰ ਪੂਰਾ ਕਰਦੇ ਹੋਏ ਗ੍ਰੀਨ ਸਕੂਲ ਅਵਾਰਡ ਪ੍ਰਾਪਤ ਕੀਤਾ।
ਗਰੀਨ ਸਕੂਲ ਪ੍ਰੋਗਰਾਮ ਆਡਿਟ ਸਕੂਲਾਂ ਵਿੱਚ ਹਵਾ, ਊਰਜਾ ਭੋਜਨ ਪਾਣੀ ਅਤੇ ਰਹਿੰਦ ਖੂੰਦ ਵਰਗੇ ਛੇ ਮੁੱਖ ਖੇਤਰਾਂ ਵਿੱਚ ਜਰੂਰੀ ਮਾਪਦੰਡਾਂ ਲਈ ਆਡਿਟ ਕਰਵਾ ਕੇ ਸਰੋਤ ਪ੍ਰਬੰਧਨ ਦੇ ਅਨੁਕੂਲਣ ਬਣਾਉਣ ਵਿੱਚ ਉਤਸਾਹਿਤ ਕਰਦਾ ਹੈ ਜਿਲਾ ਮਾਨਸਾ ਦੇ ਜਿਲਾ ਸਿੱਖਿਆ ਅਫਸਰ ਸਕੈਂਡੰਰੀ ਮੈਡਮ ਭੁਪਿੰਦਰ ਕੌਰ ਵੱਲੋਂ ਇਹਨਾਂ ਸਕੂਲਾਂ ਨੂੰ ਵਧਾਈ ਦਿੱਤੀ ਗਈ ਅਤੇ ਹੋਰ ਵੀ ਸਕੂਲਾਂ ਨੂੰ ਆਉਣ ਵਾਲੇ ਸਮੇਂ ਵਿੱਚ ਗ੍ਰੀਨ ਸਕੂਲ ਅਵਾਰਡ ਪ੍ਰਾਪਤ ਕਰਨ ਲਈ ਹੱਲਾਸ਼ੇਰੀ ਦਿੱਤੀ ਗਈ।
ਇਸ ਦੇ ਨਾਲ ਹੀ ਉਪ ਜਿਲਾ ਸਿੱਖਿਆ ਅਫਸਰ ਸਕੈਂਡਰੀ ਡਾ: ਪਰਮਜੀਤ ਸਿੰਘ ਭੋਗਲ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਸ੍ਰੀ ਮਦਨ ਲਾਲ ਕਟਾਰੀਆ ਨੇ ਕਿਹਾ ਕਿ ਜਲਦੀ ਇਨ੍ਹਾਂ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਅਵਾਰਡ ਪ੍ਰਾਪਤ ਕਰਨ ਵਾਲੇ ਸਕੂਲਾਂ ਨੂੰ ਜਿਲ੍ਹਾ ਪੱਧਰ ‘ਤੇ ਵੀ ਸਨਮਾਨਿਤ ਕੀਤਾ ਜਾਵੇਗਾ।