ਦਿੱਲੀ ਹਾਰ ਨੇ ਮਾਨ ਸਰਕਾਰ ਨੂੰ ਚੇਤੇ ਕਰਵਾਇਆ ਪੰਜਾਬ ਦਾ ਭ੍ਰਿਸ਼ਟਾਚਾਰ :ਗੁਰਪ੍ਰੀਤ ਵਿੱਕੀ

ਮਾਨਸਾ 15 ਫਰਵਰੀ (ਗੁਰਜੀਤ ਸ਼ੀਂਹ ) ਬੀਤੇ ਦਿਨੀ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਜਿਥੇ ਪੂਰੀ ਆਮ ਆਦਮੀ ਪਾਰਟੀ ਨੂੰ ਹਿਲਾ ਕੇ ਰੱਖ ਦਿੱਤਾ ਹੈ, ਉੱਥੇ ਪੰਜਾਬ ਦੀ ਮਾਨ ਸਰਕਾਰ ਨੂੰ ਵੀ ਪੰਜਾਬ ਦੀ ਚਿੰਤਾ ਸਤਾਉਣ ਲੱਗੀ ਹੈ। ਉਪਰੋਤਕ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਬੀਤੇ ਦਿਨੀ ਆਪਣੇ ਵਿਧਾਇਕਾਂ ਤੋਂ ਭ੍ਰਿਸ਼ਟ ਅਫਸਰਾਂ ਦੀ ਫੀਡਬੈਕ ਲੈਣ ਲਈ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਤਿਆਰ ਕੀਤੀ ਹੈ ਜਿਸ ਵਿੱਚ ਉਹ ਆਪਣੇ ਹਲਕੇ ਦੇ ਭ੍ਰਿਸ਼ਟਾਚਾਰ ਕਰਨ ਵਾਲੇ ਅਫਸਰਾਂ ਦੀ ਜਾਣਕਾਰੀ ਮੁੱਖ ਮੰਤਰੀ ਤਕ ਪਹੁੰਚਾਉਂਗੇ ਤੇ ਓਹਨਾ ਉਪਰ ਕਾਰਵਾਈ ਕੀਤੀ ਜਾਵੇਗੀ ਵਿੱਕੀ ਨੇ ਮੁੱਖ ਮੰਤਰੀ ਮਾਨ ਦੇ ਇਸ ਉਪਰਾਲੇ ਉਪਰ ਸਵਾਲ ਖੜੇ ਕਰਦੇ ਕਿਹਾ ਕਿ ਚਲੋ ਦਿੱਲੀ ਹਰ ਤੋਂ ਬਾਅਦ ਪੰਜਾਬ ਸਰਕਾਰ ਨੂੰ ਇਹ ਤਾ ਪਤਾ ਚੱਲਿਆ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਵੀ ਹੋ ਰਿਹਾ ਹੈ। ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ , ਨਸਿਆਂ ਤੇ ਕਾਨੂੰਨ ਦੀ ਵਿਗੜਦੀ ਹਾਲਤ ਨੇ ਪੰਜਾਬ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ।ਪੰਜਾਬ ਅੰਦਰ ਆਮ ਵਿਅਕਤੀ ਤੋਂ ਲਈ ਕੇ ਵਪਾਰੀ ਵਰਗ ਤੱਕ ਸਬ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ।ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਆਪਣੀ ਕੁਰਸੀ ਬਚਾਉਣ ਲਈ ਬੇਲੋੜੇ ਬਿਆਨ ਦੇ ਰਹੇ ਹਨ। ਵਿੱਕੀ ਨੇ ਭਗਵੰਤ ਮਾਨ ਨੂੰ ਸਵਾਲ ਕਰਦੇ ਕਿਹਾ ਕਿ ਤੁਸੀਂ ਅੱਜ ਆਪਣੇ ਵਿਧਾਇਕਾਂ ਨੂੰ ਭ੍ਰਿਸ਼ਟਾਚਾਰ ਰੋਕਣ ਦੀ ਜਿੰਮੇਵਾਰੀ ਸੌਂਪ ਰਹੇ ਹੋ ਤੇ ਆਪਣੇ ਭ੍ਰਿਸ਼ਟ ਮੰਤਰੀ ਨੂੰ ਸਰਕਾਰ ਦਾ ਹਿੱਸਾ ਬਣਾਕੇ ਉਸ ਤੋਂ ਚੋਣ ਪ੍ਰਚਾਰ ਕਰਵਾ ਰਹੇ ਹੋ ਉਸ ਮੰਤਰੀ ਉਪਰ ਕਾਰਵਾਈ ਨਾ ਕਰਕੇ ਤੁਸੀਂ ਆਪਣੀ ਜਿੰਮੇਵਾਰੀ ਤੋਂ ਭੱਜ ਰਹੇ ਹੋ ।ਵਿੱਕੀ ਨੇ ਅੱਗੇ ਕਿਹਾ ਕਿ ਸਿਰਫ ਸਿਵਲ ਅਧਿਕਾਰੀ ਹੀ ਭ੍ਰਿਸ਼ਟਾਚਾਰ ਨਹੀਂ ਕਰਦੇ ਉਸ ਤੋਂ ਵੱਧ ਇਲਜ਼ਾਮ ਤੁਹਾਡੇ ਮੰਤਰੀਆਂ ਤੇ ਵਿਧਾਇਕਾਂ ਤੇ ਲੱਗੇ ਹਨ ।ਪਰ ਇਹਨਾਂ ਤੇ ਤੁਸੀਂ ਕਦੇ ਕਾਰਵਾਈ ਨਹੀਂ ਕੀਤੀ ਜਾਂ ਤੁਹਾਨੂੰ ਕਰਨ ਨੀ ਦਿੱਤੀ ਜਾ ਰਹੀ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਥਾਣਿਆਂ ਵਿੱਚੋ ਹਫਤਾ ਵਸੂਲੀ ਕਰਦੇ ਹਨ। ਇਹਨਾਂ ਕੋਲੋਂ ਆਮ ਲੋਕ ਭ੍ਰਿਸ਼ਟਾਚਾਰ ਰੋਕਣ ਤੇ ਇਨਸਾਫ ਲੈਣ ਦੀ ਉਮੀਦ ਕਿਵੇਂ ਲਾ ਸਕਦੇ ਹਨ ਵਿੱਕੀ ਨੇ ਕਿਹਾ ਕਿ ਦਿੱਲੀ ਦੀ ਤਰ੍ਹਾਂ ਪੰਜਾਬ ਦੇ ਲੋਕ ਵੀ ਹੁਣ ਤੁਹਾਡੀਆਂ ਗੱਲਾਂ ਵਿਚ ਆਉਣ ਵਾਲੇ ਨਹੀਂ 2027 ਵਿਚ ਤੁਹਾਨੂੰ ਚਲਦਾ ਕਰਨਗੇ