ਅੰਮ੍ਰਿਤਸਰ: ਨਿਊਜ਼ ਸਰਵਿਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫ਼ਾ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਨੂੰ ਭੇਜ ਦਿੱਤਾ ਹੈ। ਧਾਮੀ 29 ਨਵੰਬਰ 2021 ਤੋਂ ਲਗਾਤਾਰ ਇਸ ਅਹੁਦੇ ‘ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੇ ਹਰ ਸਾਲ ਨਵੰਬਰ ਵਿੱਚ ਹੋਣ ਵਾਲੀਆਂ ਪ੍ਰਧਾਨ ਚੋਣਾਂ ਵਿੱਚ ਹੈਟ੍ਰਿਕ ਲਗਾਈ ਸੀ। ਇਹ ਉਨ੍ਹਾਂ ਦਾ ਚੌਥਾ ਸਾਲਾਨਾ ਕਾਰਜਕਾਲ ਸੀ।
ਵੱਡੀ ਖ਼ਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ
