24 ਫ਼ਰਵਰੀ ਨੂੰ ਪਟਿਆਲਾ ਬੱਸ ਸਟੈਂਡ ਬੰਦ ਕਰਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ ਤੇ ਸਮੂਹ ਕੰਟਰੈਕਟ ਕਾਮਿਆਂ ਵੱਲੋਂ ਪੀਆਰਟੀਸੀ ਡੀਪੂ ਬੁਢਲਾਡਾ ਅੱਗੇ ਗੇਟ ਰੈਲੀ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਿੱਪੂ ਪ੍ਰਧਾਨ,ਵਾਇਸ ਪ੍ਰਧਾਨ ਅਤੇ ਹੋਰਨਾਂ ਨੇ ਕਿਹਾ ਕਿ ਪੰਜਾਬ ਅੰਦਰ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਾਡੀ ਸਰਕਾਰ ਬਣਨ ਤੇ ਪੰਜਾਬ ਦੇ ਵਿੱਚ ਇੱਕ ਵੀ ਮੁਲਾਜ਼ਮਾਂ ਨੂੰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ ਠੇਕੇਦਾਰੀ ਸਿਸਟਮ ਖਤਮ ਕੀਤਾ ਜਾਵੇਗਾ ਪਰ ਸਰਕਾਰ ਬਣਨ ਦਾ ਵੀ ਲਗਭਗ 3 ਸਾਲ ਦਾ ਸਮਾਂ ਬੀਤ ਚੁੱਕਿਆ ਹੈ ਅਤੇ ਟਰਾਂਸਪੋਰਟ ਵਿਭਾਗ ਵਿੱਚ ਇੱਕ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਇਸ ਤੋਂ ਇਲਾਵਾ ਲਗਭਗ 400 ਤੋਂ ਵੱਧ ਬੱਸਾਂ ਕੰਡਮ ਹੋ ਗਈਆ ਹਨ , ਇੱਕ ਵੀ ਬੱਸ ਨਵੀਂ ਨਹੀਂ ਪਾਈ। ਠੇਕੇਦਾਰ ਸਿਸਟਮ ਨੂੰ ਖਤਮ ਕਰਨ ਦੀ ਗੱਲ ਕਰਦੀ ਸਰਕਾਰ ਨੇ ਠੇਕੇਦਾਰੀ ਸਿਸਟਮ ਤਾਂ ਕਿ ਇਸ ਠੇਕੇਦਾਰੀ ਸਿਸਟਮ ਤਹਿਤ ਲੁੱਟ ਨੂੰ ਰੋਕਣ ਦਾ ਯਤਨ ਤੱਕ ਨਹੀਂ ਕੀਤਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋ ਜੰਥੇਬੰਦੀ ਨਾਲ 1 ਜੁਲਾਈ 2024 ਨੂੰ ਮੀਟਿੰਗ ਹੋਈ ਸੀ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ 1 ਮਹੀਨੇ ਦੇ ਵਿੱਚ ਯੂਨੀਅਨ ਦੀਆਂ ਮੰਗਾਂ ਜਿਸ ਵਿੱਚ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨਾ ,ਠੇਕੇਦਾਰੀ ਸਿਸਟਮ ਤਹਿਤ ਭਰਤੀ ਕੀਤੇ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨਾ, ਘੱਟ ਤਨਖਾਹ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਵਿੱਚ ਇੱਕਸਾਰਤਾ , ਵਿਭਾਗਾਂ ਦੇ ਵਿੱਚ ਆਪਣੀ ਮਾਲਕੀ ਦੀਆਂ ਬੱਸਾਂ ਪਾਈਆ ਜਾਣ, ਵਿਭਾਗਾਂ ਦਾ ਨਿੱਜੀਕਰਨ ਬੰਦ ਕਰਨ ,ਵਰਕਰ ਮਾਰੂ ਕੰਡੀਸ਼ਨਾ ਨੂੰ ਰੱਦ ਕਰਨ ਆਦਿ ਮੰਗਾਂ ਨੂੰ ਲੈ ਕੇ ਮੀਟਿੰਗ ਦੇ ਵਿੱਚ ਜੰਥੇਬੰਦੀ ਨਾਲ ਸਹਿਮਤ ਬਣੀ ਸੀ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਕਮੇਟੀ ਵੀ ਗਠਿਤ ਕੀਤੀ ਸੀ ਪ੍ਰੰਤੂ ਪੰਜਾਬ ਦੇ ਟਰਾਂਸਪੋਰਟ ਮੰਤਰੀ ਪੰਜਾਬ ਕਿਸੇ ਵੀ ਮੰਗ ਦਾ ਹੱਲ ਨਹੀਂ ਕਰਨਾ ਚਹੁੰਦੇ। ਜਾਣ ਬੁੱਝ ਕੇ ਮੰਗਾਂ ਨੂੰ ਲਮਕਿਆ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਅੱਜ 17 ਫਰਵਰੀ ਨੂੰ ਸਮੂਹ ਡਿਪੂਆਂ ਦੇ ਗੇਟਾ ਤੇ ਗੇਟ ਰੈਲੀਆ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਦੇ ਪ੍ਰੋਗਰਾਮ ਤਹਿਤ ਇਹ ਗੈਟ ਰੈਲੀ ਕੀਤੀ ਗਈ ਹੈ ਅਤੇ ਜੇਕਰ ਮਨੇਜਮੈਂਟ ਅਤੇ ਸਰਕਾਰ ਵੱਲੋਂ ਸਾਰਿਆ ਮੰਗਾ ਦਾ ਹੱਲ ਜਲਦੀ ਨਾ ਕੀਤਾ ਤਾਂ ਜਥੇਬੰਦੀ ਵੱਲੋਂ 24 ਫ਼ਰਵਰੀ ਨੂੰ ਪਟਿਆਲਾ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਮੇਨ ਚੌਕ ਬੰਦ ਕੀਤਾ ਜਾਵੇਗਾ, ਜੇਕਰ ਫ਼ੇਰ ਵੀ ਕੋਈ ਹੱਲ ਨਹੀਂ ਕੀਤਾ ਤਾਂ ਹੜਤਾਲ ਸਮੇਤ ਵਿਧਾਨ ਸਭਾ ਦੇ ਸੈਸ਼ਨ ਦੋਰਾਨ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ ਅਤੇ ਸਵਾਲ ਜਵਾਬ ਕੀਤੇ ਜਾਣਗੇ।