ਸ਼੍ਰੀ ਚਮਕੌਰ ਸਾਹਿਬ : ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਇਸ ਮੌਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਾਲ ਲੱਗਦੇ ਚੌਧਰੀ ਮੁਹੱਲੇ ਦੇ ਰਸਤਿਆਂ ਨੂੰ 30-30 ਫੁੱਟ ਚੌੜਾ ਕਰਨ ਅਤੇ ਦੋਵੇਂ ਪਾਸੇ ਪਾਰਕਿੰਗ ਬਣਾਉਣ ਦੇ ਆਦੇਸ਼ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੂੰ ਮੌਕੇ ‘ਤੇ ਹੀ ਦਿੰਦਿਆਂ ਕਿਹਾ ਕਿ ਰਸਤਿਆਂ ਲਈ ਜਿੰਨੀ ਵੀ ਥਾਂ ਚਾਹੀਦੀ ਹੈ, ਉਸ ਨੂੰ ਅਕਵਾਇਰ ਕਰਕੇ ਦੱਸਿਆ ਜਾਵੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਐੱਸਐੱਸਪੀ ਵਿਵੇਕਸ਼ੀਲ ਸੋਨੀ, ਐੱਸਡੀਐੱਮ ਪਰਮਜੀਤ ਸਿੰਘ, ਡੀਐੱਸਪੀ ਜੁਗਿੰਦਰ ਸਿੰਘ, ਥਾਣਾ ਮੁਖੀ ਗੁਰਸੇਵਕ ਸਿੰਘ ਬਰਾੜ, ਨਗਰ ਪੰਚਾਇਤ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਮੁਨਿੱਤ ਕੁਮਾਰ, ਸ਼ਮਸ਼ੇਰ ਸਿੰਘ ਮੰਗੀ, ਦਰਸ਼ਨ ਵਰਮਾ, ਕਰਨੈਲ ਸਿੰਘ ਬਜ਼ੀਦਪੁਰ ਚੇਅਰਮੈਨ ਮਾਰਕੀਟ ਕਮੇਟੀ, ਕੌਂਸਲਰ ਗੁਰਮੀਤ ਸਿੰਘ, ਸੁਖਵੀਰ ਸਿੰਘ ਆਦਿ ਹਾਜ਼ਰ ਸਨ।
Related Posts
ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਸਿੱਧੂ ਨੇ ਮੁੜ ਲਾਇਆ ਮੋਦੀ ਸਰਕਾਰ ‘ਤੇ ਨਿਸ਼ਾਨਾ
ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦਾ ਸਵਾਗਤ…
SKM ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਦੇ ਫ਼ੈਸਲੇ ਦਾ ਸਵਾਗਤ, ਬੋਲੇ- ਕਿਸਾਨਾਂ ਦੀ ਅਹਿਮ ਮੰਗ ਅਜੇ ਵੀ ਲੰਬਿਤ
ਚੰਡੀਗੜ੍ਹ : ਪਿਛਲੇ ਲਗਪਗ ਇਕ ਸਾਲ ਤੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…
ਕਰਤਾਰਪੁਰ ‘ਚ ਮਾਵਾਂ-ਭੈਣਾਂ ਤੇ ਹੁਸ਼ਿਆਰਪੁਰ ‘ਚ ਐੱਸਸੀ ਭਾਈਚਾਰੇ ਦੇ ਰੂਬਰੂ ਹੋਣਗੇ ਕੇਜਰੀਵਾਲ
ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਯਾਨੀ 7 ਦਸੰਬਰ ਨੂੰ…