ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਅੱਜ ਕਿਸਾਨਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆ ਵੱਲੋਂ ਬੁਢਲਾਡਾ ਸਦਰ ਥਾਣਾ ਦਾ ਘਿਰਾਓ ਕੀਤਾ ਗਿਆ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜਿਲਾ ਮੀਤ ਪ੍ਰਧਾਨ ਸ਼ਿੰਗਾਰਾ ਸਿੰਘ ਦੋਦੜਾ ਨੇ ਦੱਸਿਆ ਕਿ 5 ਮਾਰਚ ਦੇ ਧਰਨੇ ਨੂੰ ਲੈ ਕੇ ਸਾਡੇ ਪੰਜਾਬ ਦੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਘਰੋਂ ਚੁੱਕ ਕੇ ਥਾਣੇ ਵਿਚ ਨਜਰਬੰਦ ਕੀਤਾ ਗਿਆ। ਇਸ ਦੇ ਵਿਰੋਧ ਵਿਚ ਆਗੂਆਂ ਨੇ ਥਾਣਾ ਸਦਰ ਬੁਢਲਾਡਾ ਵਿਖੇ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਉਨ੍ਹਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਸਾਡੇ ਕਿਸਾਨਾਂ ਨੂੰ ਬਿਨਾਂ ਕਿਸੇ ਸ਼ਰਤਾਂ ਦੇ ਰਿਹਾਅ ਕੀਤਾ ਜਾਵੇ।
ਕਿਸਾਨਾਂ ਦੀ ਗਿ੍ਫਤਾਰੀ ਦੇ ਵਿਰੋਧ ਵਿੱਚ ਥਾਣਾ ਸਦਰ ਬੁਢਲਾਡਾ ਦਾ ਕੀਤਾ ਘਿਰਾਓ।
