ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਅੱਜ ਬਲਾਕ ਬੁਢਲਾਡਾ ਦੇ ਮਢਾਲੀ ਪਿੰਡ ਤੋਂ ਕਈ ਪਰਿਵਾਰ ਜਿਲਾ ਪ੍ਰਧਾਨ ਰਾਕੇਸ਼ ਜੈਨ ਅਤੇ ਉਪ ਪ੍ਰਧਾਨ ਕਾਕਾ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ। ਜਾਣਕਾਰੀ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਜੈਨ ਨੇ ਦੱਸਿਆ ਕਿ ਅੱਜ ਮਢਾਲੀ ਪਿੰਡ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣੇ ਹਨ। ਭਾਰਤੀ ਜਨਤਾ ਪਾਰਟੀ ਵਿੱਚ ਜੁੜਨ ਵਾਲੇ ਨਿਰੰਜਨ ਸਿੰਘ ਨੇ ਦੱਸਿਆ ਕਿ ਉਹ ਮੁੱਢ ਤੋਂ ਹੀ ਕੱਟੜ ਕਾਮਰੇਡ ਸਨ ਪਰ ਅੱਜ ਭਾਰਤੀ ਜਨਤਾ ਪਾਰਟੀ ਨੀਤੀਆਂ ਨੂੰ ਦੇਖਦੇ ਹੋਏ ਉਹ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਪ ਪ੍ਰਧਾਨ ਕਾਕਾ ਅਮਰਿੰਦਰ ਸਿੰਘ ਨੇ ਪਾਰਟੀ ਵਿੱਚ ਆਉਣ ਵਾਲੇ ਪਰਿਵਾਰਾਂ ਦਾ ਭਰਮਾ ਸਵਾਗਤ ਕੀਤਾ। ਇਸ ਮੌਕੇ ਪਾਰਟੀ ਆਗੂ ਅਮਨਦੀਪ ਗੁਰੂ, ਕੁਸ਼ ਵਤਸ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ।।
ਪਿੰਡ ਮੰਡਾਲੀ ਦੇ ਕਈ ਪਰਿਵਾਰ ਭਾਰਤੀ ਜਨਤਾ ਪਾਰਟੀ ਚ ਹੋੲਏ ਸ਼ਾਮਿਲ
