ਬੁਢਲਾਡਾ, 9 ਮਾਰਚ (ਦਵਿੰਦਰ ਸਿੰਘ ਕੋਹਲੀ) ਸਥਾਨਕ ਸ਼ਹਿਰ ਅੰਦਰ ਜਨਤਕ ਥਾਵਾਂ ਤੇ ਲੋਕਾਂ ਨੂੰ ਆਰਾਮਦਾਇਕ ਸਹੂਲਤ ਦੇਣ ਲਈ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਦਰਜਨ ਦੇ ਕਰੀਬ ਬੈਂਚ ਲਗਾਏ ਗਏ ਹਨ।ਉਸੇ ਲੜੀ ਤਹਿਤ ਅੱਜ ਰੇਲਵੇ ਸਟੇਸ਼ਨ ਤੇ ਯਾਤਰੀਆਂ ਦੇ ਬੈਠਣ ਲਈ ਬੈਂਚ ਲਗਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾਂ ਦੇ ਪ੍ਰਧਾਨ ਅਮਿਤ ਜਿੰਦਲ ਨੇ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਦੀ ਮਦਦ ਕਰਨਾ ਤੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਪੌਦੇ ਲਗਾਉਣਾ, ਟ੍ਰੀ ਗਾਰਡ ਲਗਾਉਣਆ ਅਤੇ ਗਰਮੀ ਦੇ ਮੌਸਮ ਵਿੱਚ ਪਾਣੀ ਦੀ ਰੇਹੜੀ ਆਦਿ ਸੰਸਥਾਂ ਮਾਨਵਤਾ ਦੀ ਸੇਵਾ ਦੇ ਕਾਰਜ ਕਰ ਰਹੀ ਹੈ । ਇਸ ਮੌਕੇ ਪ੍ਰੀਸ਼ਦ ਦੇ ਮੈਬਰ ਹਾਜਰ ਸਨ।
ਰੇਲਵੇ ਸਟੇਸ਼ਨ ਤੇ ਭਾਰਤ ਵਿਕਾਸ ਪ੍ਰੀਸ਼ਦ ਨੇ ਲਗਾਏ ਯਾਤਰੀਆਂ ਦੇ ਬੈਠਣ ਲਈ ਬੈਂਚ
