ਅਹਿਮਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ 09 ਲੱਖ 55 ਹਜਾਰ ਰੁਪਏ ਦੀ ਲਾਗਤ ਨਾਲ ਹੋਵੇਗੀ ਕਮਰੇ ਦੀ ਉਸਾਰੀ-ਬੁੱਧ ਰਾਮ
ਅਹਿਮਦਪੁਰ ਵਿਖੇ 28 ਲੱਖ ਰੁਪਏ ਦੀ ਲਾਗਤ ਵਾਲੀ ਡਿਸਪੈਂਸਰੀ ਬਣ ਕੇ ਤਿਆ
ਮਾਨਸਾ, 19 ਮਾਰਚ: ਗੁਰਜੰਟ ਸਿੰਘ ਸ਼ੀਂਹ ਹਲਕਾ ਬੁਢਲਾਡਾ ਦੇ ਪਿੰਡ ਅਹਿਮਦਪੁਰ ਵਿਖੇ ‘ਬੇਟੀ ਬਚਾਓ-ਬੇਟੀ ਪੜਾਓ’ ਸਕੀਮ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਭਲਾਈ ਵਿਭਾਗ ਵੱਲੋਂ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਅਹਿਮਦਪੁਰ ਦੀਆਂ ਲੜਕੀਆਂ ਨੂੰ 147 ਸਕੂਲ ਬੈਗ ਅਤੇੇ ਪਾਣੀ ਦੀਆਂ ਬੋਤਲਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ੍ਰੀ ਸਤੀਸ਼ ਸਿੰਗਲਾ, ਬਾਲ ਵਿਕਾਸ ਪ੍ਰੋਜੈਕਟ ਅਫਸਰ ਸ੍ਰੀਮਤੀ ਨਿਰਮਲਾ ਦੇਵੀ, ਸਰਪੰਚ ਹਰਭਜਨ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੋਨਾ ਸਿੰਘ ਅਤੇ ਸੇਵਾਮੁਕਤ ਲੈਕਚਰਾਰ ਸ੍ਰੀ ਸੁਰਿੰਦਰ ਸ਼ਰਮਾ ਵੀ ਨਾਲ ਸਨ।
ਇਸ ਮੌਕੇ ਵਿਧਾਇਕ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ ਸਮੇਤ ਹਰੇਕ ਕਿਸਮ ਦਾ ਪੇਂਡੂ ਵਿਕਾਸ ਕਰਵਾਉਣ ਲਈ ਆਪਣਾ ਫਰਜ਼ ਨਿਭਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਅਹਿਮਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ 09 ਲੱਖ 55 ਹਜਾਰ ਰੁਪਏ ਦੀ ਲਾਗਤ ਨਾਲ ਇਕ ਕਮਰੇ ਦੀ ਉਸਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਵਿੱਚ 28 ਲੱਖ ਦੀ ਲਾਗਤ ਨਾਲ ਡਿਸਪੈਂਸਰੀ ਦੀ ਇਮਾਰਤ ਬਣ ਚੁੱਕੀ ਹੈ ਅਤੇ ਗੁਰਨੇ ਖੁਰਦ ਤੋਂ ਅਹਿਮਦਪੁਰ ਤੱਕ ਸੜ੍ਹਕ ਵੀ ਜਲਦੀ ਬਣ ਕੇ ਤਿਆਰ ਹੋ ਜਾਵੇਗੀ।
ਵਿਧਾਇਕ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਜੋ ਨਸ਼ਾ ਖਤਮ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ ਉਸ ਦਾ ਸਾਥ ਦਿੱਤਾ ਜਾਵੇ। ਜੋ ਵੀ ਨਸ਼ਾ ਵੇਚਦਾ ਹੈ ਉਸ ਬਾਰੇ ਡੀ.ਐਸ.ਪੀ. ਜਾਂ ਐਸ.ਐਸ.ਪੀ. ਤੱਕ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਕੋੜ੍ਹ ਨੂੰ ਜੜ੍ਹੋਂ ਖ਼ਤਮ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਸਰਕਾਰ ਦੀ ਇਸ ਮੁਹਿੰਮ ਵਿਚ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੀ ਗੁਰਬਿੰਦਰ ਸਿੰਘ ਸ.ਸ ਅਧਿਆਪਕ, ਮੁੱਖ ਅਧਿਆਪਕ ਸ੍ਰੀ ਜਗਜੀਤ ਸਿੰਘ, ਨਗਰ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ, ਗੁਰਤੇਜ ਸਿੰਘ, ਬਿੰਦਰ ਸਿੰਘ, ਜ਼ਿਲਾ ਪ੍ਰੋਗਰਾਮ ਦਫ਼ਤਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦਾ ਸਟਾਫ ਹਾਜ਼ਰ ਹੋਇਆ।