ਬੁਢਲਾਡਾ (ਦਵਿੰਦਰ ਸਿੰਘ ਕੋਹਲੀ)-ਪੰਜਾਬ ਨਾਲ ਲੱਗਦੇ ਹਰਿਆਣਾ ਦੀਆਂ ਹੱਦਾਂ ਤੇ ਪੁਲਿਸ ਨੇ ਚੋਕਸੀ ਵਧਾ ਦਿੱਤੀ ਗਈ ਹੈ ਤਾਂ ਜੋ ਕੋਈ ਵੀ ਨਸ਼ਾ ਤਸਕਰ ਜਾਂ ਸਮਾਜ ਵਿਰੋਧੀ ਅਨਸਰ ਪੰਜਾਬ ਵਿੱਚ ਦਾਖਲ ਨਾ ਹੋ ਸਕੇ। ਅੱਜ ਰਤੀਆ ਬੁਢਲਾਡਾ ਬ੍ਰਾਹਮਣ ਵਾਲਾ ਬੈਰੀਅਰ ਦੇ ਨਜਦੀਕ ਐਸ.ਪੀ. ਮਨਮੋਹਨ ਸਿੰਘ ਔਲਖ ਦੀ ਅਗਵਾਈ ਹੇਠ ਨਾਕਾਬੰਦੀ ਕੀਤੀ ਗਈ। ਇਸ ਮੌਕੇ ਤੇ ਡੀ.ਐਸ.ਪੀ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਇਹ ਚੋਕਸੀ ਪੰਜਾਬ ਅੰਦਰ ਨਸ਼ਿਆ ਦੇ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਨੂੰ ਲੈ ਕੇ ਕੀਤੀ ਗਈ ਹੈ ਤਾਂ ਜੋ ਪੰਜਾਬ ਅੰਦਰ ਆਉਣ ਵਾਲੇ ਲੋਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। ਜੋ ਯੁੱਧ ਦੀ ਇੱਕ ਘੜੀ ਹੈ। ਉਨ੍ਹਾਂ ਕਿਹਾ ਕਿ ਐਸ.ਐਸ.ਪੀ. ਮਾਨਸਾ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਜਿਲ੍ਹੇ ਨੂੰ ਨਸ਼ਾ ਮੁਕਤ ਬਨਾਉਣ ਲਈ ਲੋਕਾਂ ਦੇ ਸਹਿਯੋਗ ਨਾਲ ਇਸ ਯੁੱਧ ਨੂੰ ਫਤਿਹ ਕਰਾਂਗੇ। ਇਸ ਮੌਕੇ ਐਸ.ਐਚ.ਓ. ਜਗਦੇਵ ਸਿੰਘ ਅਤੇ ਪੁਲਿਸ ਪਾਰਟੀ ਮੌਜੂਦ ਸੀ।
ਪੰਜਾਬ ਹਰਿਆਣਾ ਹੱਦਾਂ ਤੇ ਪੁਲਿਸ ਨੇ ਵਧਾਈ ਚੌਕਸੀ, ਨਸ਼ੇ ਵਿਰੁੱਧ ਜੰਗ ਨੂੰ ਕਰਾਂਗੇ ਫਤਿਹ— ਡੀ.ਐਸ.ਪੀ. ਪ੍ਰਿਤਪਾਲ
