ਸ. ਦਵਿੰਦਰ ਸਿੰਘ ਕੋਹਲੀ ਪੱਤਰਕਾਰ ਦੇ ਸੋਹਰਾ ਸਾਹਿਬ ਸ. ਸੁੰਦਰ ਸਿੰਘ ਜੀ ਅਕਾਲ ਚਲਾਣਾ ਕਰ ਗਏ ਸਨ। ਵਾਹਿਗੁਰੂ ਉਹਨਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ, ਪਿੱਛੇ ਸਾਰੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ 28 ਮਾਰਚ ਦਿਨ ਸ਼ੁਕਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਨਵੀਂ ਅਨਾਜ ਮੰਡੀ ਜਲੰਧਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਜਾਣਗੇ ਅਤੇ ਭੋਗ 30 ਮਾਰਚ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ।ਸ਼ਰਧਾਂਜਲੀ ਸਮਾਗਮ ਅਤੇ ਅੰਤਿਮ ਅਰਦਾਸ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਬਾਬਾ ਬੰਦਾ ਸਿੰਘ ਬਹਾਦਰ ਨੇੜੇ ਟੈਗੋਰ ਹਸਪਤਾਲ ਜਲੰਧਰ ਵਿਖੇ ਦੁਪਹਿਰ 12:30 ਤੋਂ 1:30 ਵਜੇ ਤੱਕ ਹੋਵੇਗੀ।