ਭੋਗ ਅਤੇ ਅੰਤਿਮ ਅਰਦਾਸ 30 ਮਾਰਚ ਨੂੰ ਜਲੰਧਰ ਵਿਖੇ
ਬੁਢਲਾਡਾ:-( ਨਿਊਜ਼ ਸਰਵਿਸ )-ਬੁਢਲਾਡਾ ਤੋਂ ਸੀਨੀਅਰ ਪੱਤਰਕਾਰ ਦਵਿੰਦਰ ਸਿੰਘ ਕੋਹਲੀ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਸਹੁਰਾ ਸਾਹਿਬ ਸੁੰਦਰ ਸਿੰਘ ਜੀ (ਸੁੰਦਰ ਬੁੱਕ ਡਿੱਪੂ ਮਾਈ ਹੀਰਾ ਗੇਟ,ਜਲੰਧਰ ਵਾਲੇ) ਸਾਰੇ ਪਰਿਵਾਰ ਨੂੰ ਇਕੱਲਿਆਂ ਛੱਡ ਕੇ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦਾ ਅਚਾਨਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਜਾਣਾ ਕਦੇ ਨਾ ਪੂਰਾ ਹੋਣ ਯੋਗ ਘਾਟਾ ਹੈ। ਉਨ੍ਹਾਂ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਸਭਾ ਸੁਸਾਇਟੀਆਂ ਨੇ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਇਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਿੱਛੋਂ ਸਾਰੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਸੁੰਦਰ ਸਿੰਘ ਜੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਨੇੜੇ ਟੈਗੋਰ ਹਸਪਤਾਲ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ 30 ਮਾਰਚ ਦਿਨ ਐਤਵਾਰ ਦੁਪਹਿਰ 12:30 ਵਜੇ ਤੋਂ 1:30 ਵਜੇ ਤੱਕ ਹੋਵੇਗੀ।