ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ
ਲੋਕ ਮਿਲਣੀ ਰਾਹੀਂ ਆਪਣੇ ਗ੍ਰਹਿ ਵਿਖੇ ਲੋਕਾਂ ਦੇ ਹੋਏ ਰੂਬਰੂ
ਕੋਟਕਪੂਰਾ 31 ਮਾਰਚ ਨਿਊਜ਼ ਸਰਵਿਸ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਵੱਲੋਂ ਆਪਣੇ ਹਲਕੇ ਦੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ/ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕ ਮਿਲਣੀ ਲਗਾ ਕੇ ਲਗਾਤਾਰ ਉਪਰਾਲੇ ਜਾਰੀ ਹਨ। ਇਸ ਲੜੀ ਤਹਿਤ ਅੱਜ ਉਨ੍ਹਾਂ ਨੇ ਆਪਣੇ ਹਲਕੇ ਦੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਨੂੰ ਸੰਬੰਧਿਤ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਮੌਕੇ ਤੇ ਮੌਜੂਦ ਅਧਿਕਾਰੀਆਂ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੂੰ ਸਪੀਕਰ ਦਾ ਅਹੁਦਾ ਮਿਲਿਆ ਹੈ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਉਹ ਸਭ ਤੋਂ ਪਹਿਲਾਂ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ। ਇਸ ਲਈ ਉਨ੍ਹਾਂ ਨੂੰ ਜਦੋਂ ਵੀ ਥੋੜਾ ਜਾਂ ਸਮਾਂ ਮਿਲਦਾ ਹੈ ਤਾਂ ਉਹ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀ ਸੇਵਾ ਕਰਦੇ ਹਨ।
ਉਨ੍ਹਾਂ ਹਲਕੇ ਦੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿਚ ਕੰਮ ਕਰਵਾਉਣ ਲਈ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਸਮੇਂ ਸਮੇਂ ਤੇ ਲਗਾਏ ਜਾਂਦੇ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਨੂੰ ਮਿਲ ਸਕਦੇ ਹਨ।ਇਸ ਮੌਕੇ ਵੱਡੀ ਗਿਣਤੀ ਵਿਚ ਹਲਕਾ ਵਾਸੀ ਹਾਜ਼ਰ ਸਨ।