ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੌਜਵਾਨ ਨੂੰ ਬੇਹੋਸ਼ ਕਰ ਕੇ ਉਸ ਦੇ ਗੁਪਤ ਅੰਗ ਕੱਟਣ ਵਾਲੇ ਮੁਲਜ਼ਮ ਦੀ ਨਿਯਮਤ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਅਜਿਹੀ ਹਰਕਤ ਦਾ ਦੋਸ਼ੀ ਕਿਸੇ ਵੀ ਹਾਲਤ ‘ਚ ਰਹਿਮ ਦਾ ਹੱਕਦਾਰ ਨਹੀਂ ਹੈ। ਪਟੀਸ਼ਨ ਦਾਇਰ ਕਰਦੇ ਹੋਏ ਦੋਸ਼ੀ ਕੁਲਦੀਪ ਕੁਮਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਨੇ ਨੌਜਵਾਨ ਦੇ ਗੁਪਤ ਅੰਗ ਕੱਟਣ ਦੇ ਦੋਸ਼ ‘ਚ ਐੱਫਆਈਆਰ ਪਟੀਸ਼ਨਕਰਤਾ ਨੇ ਦੱਸਿਆ ਕਿ ਐਫਆਈਆਰ ਸੋਨੀਆ ਬਾਬਾ ਨਾਂ ਦੇ ਟਰਾਂਸਜੈਂਡਰ ਖਿਲਾਫ ਕੀਤੀ ਗਈ ਸੀ। ਸੋਨੀਆ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਐਫਆਈਆਰ ‘ਚ ਪਟੀਸ਼ਨਰ ਦਾ ਨਾਂ ਸ਼ਾਮਲ ਕੀਤਾ ਗਿਆ ਸੀ।
ਪਟੀਸ਼ਨਰ ਨੇ ਕਿਹਾ ਕਿ ਸੋਨੀਆ ਬਾਬਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਪਟੀਸ਼ਨਰ ‘ਤੇ ਉਸ ਵਾਹਨ ਨੂੰ ਚਲਾਉਣ ਦਾ ਦੋਸ਼ ਹੈ ਜਿਸ ਵਿਚ ਪੀੜਤਾ ਨੂੰ ਅਗਵਾ ਕੀਤਾ ਗਿਆ ਸੀ ਅਤੇ ਉਸ ਦੇ ਗੁਪਤ ਅੰਗ ਕੱਟੇ ਗਏ ਸਨ। ਪਟੀਸ਼ਨਰ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਜੇਲ੍ਹ ‘ਚ ਹੈ ਤੇ ਅਜਿਹੀ ਸਥਿਤੀ ਵਿਚ ਉਸ ਨੂੰ ਰੈਗੂਲਰ ਜ਼ਮਾਨਤ ਦਾ ਲਾਭ ਦਿੱਤਾ ਜਾਵੇ। ਹਾਈ ਕੋਰਟ ਨੇ ਕਿਹਾ ਕਿ ਕਿਸੇ ਵਿਅਕਤੀ ਦੇ ਗੁਪਤ ਅੰਗ ਨੂੰ ਕੱਟਣਾ ਗੰਭੀਰ ਅਪਰਾਧ ਹੈ। ਅਜਿਹੇ ਅਪਰਾਧ ਦੇ ਦੋਸ਼ੀਆਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਾਣੀ ਚਾਹੀਦੀ। ਇਸ ਟਿੱਪਣੀ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੈਗੂਲਰ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ।