ਅੰਮ੍ਰਿਤਸਰ : ਇੰਡੀਗੋ ਕੰਪਨੀ ਦੀ ਫਲਾਈਟ ਅੰਮ੍ਰਿਤਸਰ ਤੋਂ ਅੱਜ ਤੋਂ ਰੋਜ਼ਾਨਾ ਪੁਣੇ ਲਈ ਰਵਾਨਾ ਹੋਵੇਗੀ ਜਦਕਿ ਪਹਿਲਾਂ ਇਹ ਫਲਾਈਟ 4 ਦਸੰਬਰ ਦੀ ਰਾਤ ਤੋਂ ਸ਼ੁਰੂ ਕੀਤੇ ਜਾਣ ਦੀ ਯੋਜਨਾ ਸੀ। ਪਰ ਕਿਸੇ ਕਾਰਨ ਏਅਰਲਾਈਨ ਕੰਪਨੀ ਨੇ ਫਲਾਈਟ 9 ਦਸੰਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਇਸ ਲਈ ਬਕਾਇਦਾ ਕੁਝ ਦਿਨ ਪਹਿਲਾਂ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਸੀ। ਸ਼ੁਰੂਆਤੀ ਕਿਰਾਇਆ 4999 ਰੁਪਏ ਇਕ ਪਾਸੇ ਦਾ ਰੱਖਿਆ ਗਿਆ ਹੈ। ਕੰਪਨੀ ਵੱਲੋਂ ਇਹ ਫਲਾਈਟ ਰਾਤ ਦੇ ਸਮੇਂ ਦੀ ਰੱਖੀ ਗਈ ਹੈ। ਅੰਮ੍ਰਿਤਸਰ ਤੋਂ ਉਡਾਣ ਰਾਤ 11.25 ਵਜੇ ਉਡਾਣ ਭਰੇਗੀ ਅਤੇ ਦੁਪਹਿਰ 2 ਵਜੇ ਪੁਣੇ ਹਵਾਈ ਅੱਡੇ ‘ਤੇ ਪਹੁੰਚੇਗੀ। ਇਸੇ ਤਰ੍ਹਾਂ ਇਹ ਪੁਣੇ ਹਵਾਈ ਅੱਡੇ ਤੋਂ ਸਵੇਰੇ 2.35 ਵਜੇ ਉਡਾਣ ਭਰੇਗੀ ਅਤੇ ਸਵੇਰੇ 5.20 ਵਜੇ ਅੰਮ੍ਰਿਤਸਰ ਪਹੁੰਚੇਗੀ। ਕੋਵਿਡ ਤੋਂ ਬਾਅਦ ਪੁਣੇ ਨਾਲ ਸਿੱਧੀ ਹਵਾਈ ਸੰਪਰਕ ਪੂਰੀ ਤਰ੍ਹਾਂ ਬੰਦ ਸੀ। ਹੁਣ ਤੱਕ ਫਲਾਈਟ ਦਿੱਲੀ ਤੋਂ ਹੁੰਦੀ ਸੀ ਪਰ ਅੱਜ ਤੋਂ ਇਹ ਫਲਾਈਟ ਸਿੱਧੀ ਪੁਣੇ ਜਾਵੇਗੀ। ਹੁਣ ਇਸ ਉਡਾਣ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
Related Posts
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੋਇਆ ਕੋਰੋਨਾ
ਲੁਧਿਆਣਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੁੱਧਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ। ਪੰਜਾਬ ਦੇ ਸਾਬਕਾ ਮੁੱਖ ਮੰਤਰੀ…
ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
ਚੰਡੀਗੜ੍ਹ/ਜਲੰਧਰ,-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ…
ਪਸੰਦੀਦਾ ਸੰਗੀਤ ਸੁਣਨ ਨਾਲ ਵੱਧਦੀ ਹੈ ਯਾਦਸ਼ਕਤੀ
ਓਟਾਵਾ : ਯੂਨੀਵਰਸਿਟੀ ਆਫ ਟੋਰਾਂਟੋ ਅਤੇ ਯੂਨਿਟੀ ਹੈਲਥ ਟੋਰਾਂਟੋ ਦੇ ਇਕ ਅਧਿਐਨ ’ਚ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਵਾਰ-ਵਾਰ ਪਸੰਦੀਦਾ…