ਕੇਜਰੀਵਾਲ ਦੀ ਤਿਰੰਗਾ ਯਾਤਰਾ, ਬਾਦਲ ਦੇ ਗੰਭੀਰ ਦੋਸ਼ ਤਾਂ ਕਾਂਗਰਸ ਦੀ ਅਹਿਮ ਬੈਠਕ

ਚੰਡੀਗੜ੍ਹ : ਪੰਜਾਬ ਵਿਚ ਚੁਣਾਵੀ ਅਖਾੜਾ (electoral arena in Punjab) ਪੂਰੀ ਤਰ੍ਹਾਂ ਨਾਲ ਤਿਆਰ ਚੁੱਕਾ ਹੈ। ਸੂਬੇ ਦੇ ਕਈ ਹਿੱਸਿਆਂ ਵਿਚ ਸਿਆਸੀ ਦਲਾਂ (political parties) ਦੀਆਂ ਰੈਲੀਆਂ ਜਾਰੀ ਹਨ। ਇਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Shiromani Akali Dal President Sukhbir Badal) ਨੇ ਬੁੱਧਵਾਰ ਨੂੰ ਕਈ ਥਾਂਵਾਂ ‘ਤੇ ਰੈਲੀਆਂ ਨੂੰ ਸੰਬੋਧਿਤ ਕੀਤਾ ਉੱਥੇ ਹੀ ਦੂਜਾ ਪਾਸੇ ‘ਆਮ ਆਦਮੀ ਪਾਰਟੀ’ ਨੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ (Delhi CM Arvind Kejriwal) ਦੀ ਅਗਵਾਈ ਵਿਚ ਜਲੰਧਰ ਵਿਚ ਤਿਰੰਗਾ ਯਾਤਰਾ ਕੱਢੀ। ਇਸ ਦੌਰਾਨ ਅੱਜ ਕਾਂਗਰਸ ਦੇ ਸੀਰੀਅਰ ਆਗੂ ਸੁਨੀਲ ਜਾਖੜ (senior Congress leader Sunil Jakhar) ਦੀ ਅਗਵਾਈ ਵਿਚ ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੀ ਪਹਿਲੀ ਬੈਠਕ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਚ ਕਰਵਾਈ ਗਈ।

ਇਸ ਮੀਟਿੰਗ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕਜੁੱਟਤਾ ਦਾ ਪਾਠ ਪੜ੍ਹਾਉਂਦੇ ਹੋਏ ਕਾਂਗਰਸ ਅੰਦਰ ਡੈਮੇਜ ਕੰਟਰੋਲ ਕਰਦੇ ਨਜ਼ਰ ਆਏ। ਇਸ ਮੀਟਿੰਗ ਵਿਚ ਸਿੱਧੂ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh Channi) ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੀ ਸ਼ਾਮਲ ਹੋਏ। ਮੀਟਿੰਗ ਵਿਚ ਹਿੱਸਾ ਲੈਣ ਤੋਂ ਬਾਅਦ ਸੀਐੱਮ ਚੰਨੀ ਤੇ ਇੰਚਾਰਜ ਚੌਧਰੀ ਵਾਪਸ ਚਲੇ ਗਏ ਜਦਕਿ ਸਿੱਧੂ ਤੇ ਜਾਖੜ ਵਿਚਾਲੇ ਚੋਣ ਰਣਨੀਤੀ ਬਣਾਉਣ ਲਈ ਗੱਲਬਾਤ ਚੱਲ ਰਹੀ ਹੈ। ਇਸ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵੀ ਬੁਲਾਈ ਹੈ। ਜਿਸ ਵਿਚ ਚੋਣਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ

ਕੇਜਰੀਵਾਲ ਨੇ ਕੱਢੀ ਤਿਰੰਗਾ ਯਾਤਰਾ

ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਜਲੰਧਰ ‘ਚ ਤਿਰੰਗਾ ਯਾਤਰਾ ਕੱਢੀ। ਜਿਸ ਵਿੱਚ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਭਾਗ ਲਿਆ। ਇਸ ਫੇਰੀ ‘ਚ ‘ਆਪ’ ਪ੍ਰਧਾਨ ਭਗਵੰਤ ਮਾਨ ਤੇ ਪਾਰਟੀ ਇੰਚਾਰਜ ਰਾਘਵ ਚੱਢਾ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਇੱਕ ਦੌਰੇ ਦੌਰਾਨ ਪਠਾਨਕੋਟ ਵਿੱਚ ਤਿਰੰਗਾ ਯਾਤਰਾ ਕੱਢੀ ਸੀ। ਅਰਵਿੰਦ ਕੇਜਰੀਵਾਲ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਹਨ।

ਸੁਖਬੀਰ ਬਾਦਲ ਨੇ ਰੰਧਾਵਾ ‘ਤੇ ਸਾਧਿਆ ਨਿਸ਼ਾਨਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਡੇਰਾ ਬਾਬਾ ਨਾਨਕ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ‘ਤੇ ਧਾਂਦਲੀ ਦੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਉਨ੍ਹਾਂ ਖ਼ਿਲਾਫ਼ ਜਾਂਚ ਕਰਵਾਈ ਜਾਵੇਗੀ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।

ਸਰਕਾਰ ਨੂੰ ਘੇਰਦੇ ਹੋਏ ਬਾਦਲ ਨੇ ਦੋਸ਼ ਲਾਇਆ ਕਿ ਅੱਜ ਪੰਜਾਬ ਵਿਚ ਸਿੱਖਿਆ ਦਾ ਪੱਧਰ ਹੇਠਾ ਜਾ ਰਿਹਾ ਹੈ। ਸੂਬੇ ਵਿਚ ਪੰਜ-ਪੰਜ ਕਮਰਿਆਂ ਵਿਚ ਸਕੂਲ ਚੱਲ ਰਹੇ ਹਨ। ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਬਾਦਲ ਨੇ ਕਿਹਾ ਕਿ ਪਹਿਲਾਂ ਉਹ ਦਿੱਲੀ ਵਿਚ ਔਰਤਾਂ ਨੂੰ 1000 ਰੁਪਏ ਦੇਣ ਉਸ ਤੋਂ ਬਾਅਦ ਪੰਜਾਬ ਦੀ ਗੱਲ ਕਰੇ।