ਅਮਰੀਕਾ ’ਚ ਹੋਏ ਇਕ ਹਾਲੀਆ ਅਧਿਐਨ ’ਚ ਪਤਾ ਲੱਗਾ ਹੈ ਕਿ ਸਾਰਸ ਸੀਓਵੀ-2 ਦੇ ਵੱਖ-ਵੱਖ ਵੇਰੀਐਂਟ ਤੋਂ ਪ੍ਰਭਾਵਿਤ ਮਰੀਜ਼ਾਂ ’ਚ ਕੋਵਿਡ-19 ਦੇ ਲੱਛਣਾਂ ਦਾ ਸੰਭਾਵਿਤ ਕ੍ਰਮ ਵੱਖ-ਵੱਖ ਹੁੰਦਾ ਹੈ। ਦੱਖਣੀ ਕੈਲੀਫੋਰਨੀਆ ਯੂਨੀਵਰਸਿਟੀ ਦੇ ਖੋਜਕਰਤਾ ਇਹ ਜਾਣਨਾ ਚਾਹੁੰਦੇ ਸਨ ਕਿ ਕੀ ਉਹ ਕੋਵਿਡ ਦੇ ਲੱਛਣ ਭੂਗੋਲਿਕ ਖੇਤਰ ਤੇ ਕਿਸੇ ਖ਼ਾਸ ਮਰੀਜ਼ ’ਚ ਵੱਖ-ਵੱਖ ਦਿਸਦੇ ਹਨ। ਖੋਜਕਰਤਾਵਾਂ ਨੇ ਕਿਹਾ ਕਿ ਇਨਫੈਕਸ਼ਨ ਬਿਮਾਰੀਆਂ ਨੂੰ ਲੱਛਣਾਂ ਦੇ ਕ੍ਰਮ ਦੀ ਪਛਾਣ ਜ਼ਰੀਏ ਵੰਡਿਆ ਜਾ ਸਕਦਾ ਹੈ। ਇਸ ਤਰ੍ਹਾਂ ਬਿਨਾਂ ਦਵਾਈ ਦੇ ਇਨਫੈਕਸ਼ਨ ਦੇ ਪ੍ਰਸਾਰ ਨੂੰ ਘੱਟ ਕੀਤਾ ਜਾ ਸਕਦਾ ਹੈ। ਪੀਐੱਲਓਐੱਸ ਕੰਪਿਊਟੈਸ਼ਨਲ ਬਾਇਓਲਾਜੀ ਨਾਮਕ ਮੈਗਜ਼ੀਨ ’ਚ ਪ੍ਰਕਾਸ਼ਿਤ ਇਸ ਅਧਿਐਨ ’ਚ ਜਨਵਰੀ ਤੋਂ ਮਈ 2020 ਵਿਚਾਲੇ 373883 ਮਾਮਲਿਆਂ ਨੂੰ ਸ਼ਾਮਲ ਕੀਤਾ ਗਿਆ। ਉਨ੍ਹਾਂ ਦੇ ਲੱਛਣਾਂ ਦੇ ਕ੍ਰਮ ਦੀ ਪਛਾਣ ਲਈ ਇਕ ਮਾਡਲ ਤਿਆਰ ਕੀਤਾ ਗਿਆ ਸੀ। ਜਦੋਂ ਚੀਨ ’ਚ ਕੋਰੋਨਾ ਸਾਹਮਣੇ ਆਇਆ ਉਦੋਂ ਪੀਡ਼ਤਾਂ ਨੰ ਬੁਖਾਰ ਤੋਂ ਬਾਅਦ ਸਰਦੀ-ਖਾਂਸੀ ਤੇ ਉਲਟੀ ਦੀ ਸਮੱਸਿਆ ਹੁੰਦੀ ਸੀ। ਪਰ ਜਦੋਂ ਅਮਰੀਕਾ ’ਚ ਪ੍ਰਸਾਰ ਹੋਇਆ, ਉਦੋਂ ਉੱਥੇ ਸਰਦੀ-ਖਾਂਸੀ ਪਹਿਲਾ ਲੱਛਣ ਸੀ, ਜਦੋਂਕਿ ਡਾਇਰਿਆ ਤੀਸਰਾ। ਬ੍ਰਾਜ਼ੀਲ, ਹਾਂਗਕਾਂਗ ਤੇ ਜਾਪਾਨ ਤੋਂ ਪ੍ਰਾਪਤ ਅੰਕਡ਼ਿਆਂ ਦੇ ਵਿਸ਼ਲੇਸ਼ਣ ਤੋਂ ਬਾਅਦ ਖੋਜਕਰਤਾਵਾਂ ਨੇ ਪਾਇਆ ਕਿ ਕੋਵਿਡ ਦੇ ਲੱਛਣਾਂ ਦਾ ਕ੍ਰਮ ਭੂਗੋਲਿਕ ਖੇਤਰ, ਮੌਸਮ ਜਾਂ ਖਾਸ ਮਰੀਜ਼ ਦੀ ਬਜਾਏ ਸਾਰਸ ਸੀਓਵੀ-2 ਦੇ ਵੇਰੀਐਂਟ ’ਤੇ ਨਿਰਭਰ ਕਰਦਾ ਹੈ।
Related Posts
ਅਮਰੀਕਾ ਤੋਂ ਬਾਅਦ ਯੂਕੇ-ਕੈਨੇਡਾ ਨੇ ਵੀ ਬੀਜਿੰਗ ਓਲੰਪਿਕ ਦਾ ਕੀਤਾ ਬਾਈਕਾਟ
ਬੀਜਿੰਗ : ਅਮਰੀਕਾ ਨੇ ਬੀਜਿੰਗ ‘ਚ ਹੋਣ ਵਾਲੇ ਓਲੰਪਿਕ ‘ਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਚੀਨ…
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ
ਚੰਡੀਗੜ੍ਹ,-ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ…
ਵਿਰਾਟ ਕੋਹਲੀ ਦਾ ਐਲਾਨ, ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਖੇਡਣਗੇ ਵਨਡੇ ਸੀਰੀਜ਼
ਨਵੀਂ ਦਿੱਲੀ : Virat Kohli Press Conference ਭਾਰਤੀ ਟੀਮ 16 ਦਸੰਬਰ ਵੀਰਵਾਰ ਨੂੰ ਦੱਖਣੀ ਅਫਰੀਕਾ ਦੌਰੇ ਲਈ ਰਵਾਨਾ ਹੋਣ ਜਾ ਰਹੀ…