ਸਰਗਰਮ ਮਾਮਲਿਆਂ ’ਚ ਗਿਰਾਵਟ ਜਾਰੀ, 77 ਹਜ਼ਾਰ ਰਹਿ ਗਏ ਐਕਟਿਵ ਕੇਸ, 24 ਘੰਟਿਆਂ ’ਚ ਇਨਫੈਕਸ਼ਨ ਦੇ ਸੱਤ ਹਜ਼ਾਰ ਤੋਂ ਵੱਧ ਕੇਸ ਸਾਹਮਣੇ ਆਏ, 387 ਮੌਤਾਂ

ਨਵੀਂ ਦਿੱਲੀ : ਦੇਸ਼ ’ਚ ਕੋਰੋਨਾ ਇਨਫੈਕਸ਼ਨ ਦੇ ਸਰਗਰਮ ਮਾਮਲਿਆਂ ’ਚ ਲਗਾਤਾਰ ਗਿਰਾਵਟ ਜਾਰੀ ਹੈ। ਪਿਛਲੇ 24 ਘੰਟਿਆਂ ’ਚ ਸਰਗਰਮ ਮਾਮਲੇ 484 ਘੱਟ ਹੋਏ ਹਨ ਤੇ ਮੌਜੂਦਾ ਸਮੇਂ ਇਨ੍ਹਾਂ ਦੀ ਗਿਣਤੀ 77032 ਰਹਿ ਗਈ ਹੈ ਜੋ ਕੁੱਲ ਮਾਮਲਿਆਂ ਦਾ 0.22 ਫ਼ੀਸਦੀ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨਿਚਰਵਾਰ ਸਵੇਰੇ ਅੱਠ ਵਜੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਕੋਰੋਨਾ ਇਨਫੈਕਸ਼ਨ ਦੇ 7189 ਨਵੇਂ ਮਾਮਲੇ ਮਿਲੇ ਹਨ ਤੇ 387 ਲੋਕਾਂ ਦੀ ਮੌਤ ਹੋਈ ਹੈ। ਮਰਨ ਵਾਲਿਆਂ ’ਚ 342 ਕੇਰਲ ਤੇ 12 ਮਹਾਰਾਸ਼ਟਰ ਤੋਂ ਹਨ

ਕੋਵਿਨ ਪੋਰਟਲ ਦੇ ਸ਼ਾਮ ਛੇ ਵਜੇ ਤਕ ਦੇ ਅੰਕੜਿਆਂ ਮੁਤਾਬਕ ਹੁਣ ਤਕ ਕੋਰੋਨਾ ਰੋਕੂ ਵੈਕਸੀਨ ਦੀਆਂ 141.31 ਕਰੋੜ ਖ਼ੁਰਾਕਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ’ਚੋਂ 83.68 ਕਰੋੜ ਪਹਿਲੀ ਤੇ 57.63 ਕਰੋੜ ਦੂਜੀ ਡੋਜ਼ ਸ਼ਾਮਲ ਹਨ।