ਕੇਂਦਰੀ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕੀਤਾ ਪਾਸਪੋਰਟ ਦਫਤਰ ਦਾ ਦੌਰਾ

ਅੰਮ੍ਰਿਤਸਰ : ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਸੋਮਵਾਰ ਸਵੇਰੇ ਰਣਜੀਤ ਐਵੀਨਿਊ ਸਥਿਤ ਪਾਸਪੋਰਟ ਦਫਤਰ ਦਾ ਦੌਰਾ ਕੀਤਾ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਪਾਸਪੋਰਟ ਦਫਤਰ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਜਿਓਤੀ ਸ਼ਰਮਾ ਨੇ ਉਨ੍ਹਾਂ ਨੂੰ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਉਹ ਦਫ਼ਤਰ ਵਿਚ ਆ ਰਹੇ ਹਨ ਪ੍ਰੰਤੂ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਫ਼ਰੀਦਕੋਟ ਵਾਸੀ ਅਮਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਧੀ ਦਾ ਪਾਸਪੋਰਟ ਬਣਾਉਣਾ ਹੈ ਤੇ ਨਾਮ ਦੀ ਗਲਤੀ ਕਾਰਨ ਨੂੰ ਕਈ ਮਹੀਨਿਆਂ ਤੋਂ ਧੱਕੇ ਖਾਣੇ ਪੈ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਮੀਨਾਕਸ਼ੀ ਲੇਖੀ ਨੇ ਪਾਸਪੋਰਟ ਅਧਿਕਾਰੀ ਸ਼ਮਸ਼ੇਰ ਸਿੰਘ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਨੇ ਪਾਸਪੋਰਟ ਦਫਤਰ ਦਾ ਕੰਮਕਾਜ ਵੀ ਵੇਖਿਆ। ਸ਼ਮਸ਼ੇਰ ਸਿੰਘ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਨੇ ਪਾਸਪੋਰਟ ਦਫਤਰ ਦਾ ਕੰਮਕਾਜ ਵੀ ਵੇਖਿਆ।