ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਵਾਰ ਕਾਂਗਰਸ ਦੇ ਨਾਲ-ਨਾਲ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਗਠਜੋੜ ਵਿਚਾਲੇ ਸਿਆਸੀ ਮੁਕਾਬਲਾ ਹੋਣ ਜਾ ਰਿਹਾ ਹੈ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਤਰਾਂ ਦੇ ਹਵਾਲੇ ਤੋਂ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਪਾਰਟੀ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦਾ ਐਲਾਨ ਕਰਨ ਜਾ ਰਹੀ ਹੈ। ਹਾਲਾਂਕਿ ਇਸ ਨੂੰ ਮਹਿਜ਼ ਅਫ਼ਵਾਹ ਮੰਨ ਰਹੇ ਹਨ ਕਿਉਂਕਿ ਇਸ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਇਹ ਵੀ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਪਾਰਟੀ ਦੀ ਸਰਵਉੱਚ ਕਮੇਟੀ ਪੀਏਸੀ ਸੰਸਦ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਸਹਿਮਤ ਹੋ ਗਈ ਹੈ ਪਰ ਜਦੋਂ ਤਕ ਕੋਈ ਉੱਚ ਅਧਿਕਾਰੀ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕਰਦਾ ਉਦੋਂ ਤਕ ਕੁਝ ਵੀ ਕਹਿਣਾ ਮੁਨਾਸਿਬ ਨਹੀਂ।
Related Posts
ਚੰਡੀਗੜ੍ਹ ‘ਚ ਟੀਕੇ ਦੀ ਦੂਜੀ ਡੋਜ਼ ਨਾ ਲੈਣ ਵਾਲਿਆਂ ‘ਤੇ ਹੋ ਸਕਦੀ ਹੈ ਕਾਰਵਾਈ, ਫੋਨ ਕਰਕੇ ਪੁੱਛਿਆ ਜਾ ਰਿਹੈ ਕਾਰਨ
ਚੰਡੀਗੜ੍ਹ: ਜਿਹੜੇ ਲੋਕਾਂ ਨੇ ਹੁਣ ਤਕ ਕੋਰੋਨਾ ਦੀ ਦੂਸਰੀ ਖੁਰਾਕ ਨਹੀਂ ਲਈ ਹੈ, ਉਨ੍ਹਾਂ ਨੂੰ ਸਿਹਤ ਵਿਭਾਗ ਨੂੰ ਇਸ ਬਾਰੇ ਜਾਣਕਾਰੀ…
ਪੰਜਾਬ ‘ਚ ਨਹੀਂ ਰਹੇਗਾ ਰੇਤ ਤੇ ਕੇਬਲ ਮਾਫੀਆ: ਚੰਨੀ ਸਮਾਧ ਭਾਈ ਨੂੰ ਬਣਾਇਆ ਜਾਵੇਗਾ ਸਬ ਤਹਿਸੀਲ
ਬਾਘਾਪੁਰਾਣਾ : ਮੁੱਖ ਮੰਤਰੀ ਚਰਨਜੀਤ ਚੰਨੀ ਤੇ ਨਵਜੋਤ ਸਿੰਘ ਸਿੱਧੂ ਬਾਘਾਪੁਰਾਣਾ ਰੈਲੀ ‘ਚ ਪਹੁੰਚ ਚੁੱਕੇ ਹਨ। ਅੱਜ ਬਾਘਾਪੁਰਾਣਾ ਤੇ ਮੋਗਾ ਸ਼ਹਿਰ ‘ਚ…
ਪੰਜਾਬ ਵਿਧਾਨ ਸਭਾ ‘ਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਖਿਲਾਫ ਪਤਾ ਪੇਸ਼
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਅੱਜ ਸ਼ੁਰੂ ਹੋ ਗਈ ਹੈ। ਉਪ ਮੰਤਰੀ ਸੁਖਜਿੰਦਰ…