ਪਟਿਆਲਾ : ਅਣਪਛਾਤਿਆਂ ਵੱਲੋਂ ਸਾਬਕਾ ਕਾਂਗਰਸੀ ਸਰਪੰਚ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਮੰਗਲਵਾਰ ਦੀ ਸਵੇਰ ਅੰਜਾਮ ਦਿੱਤਾ ਗਿਆ ਹੈ। ਪਿੰਡ ਝਿੱਲ ਦੇ ਸਾਬਕਾ ਸਰਪੰਚ ਤਾਰਾ ਦੱਤ ਦੇ ਦੋ ਤੋਂ ਤਿੰਨ ਗੋਲੀਆਂ ਲੱਗੀਆਂ ਹਨ, ਜਿਸਨੂੰ ਗੰਭੀਰ ਹਾਲਤ ਵਿਚ ਸਥਾਨਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ। ਫਿਲਹਾਲ ਥਾਣਾ ਤਿ੍ਰਪੜੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਐਸਪੀ ਸਿਟੀ ਹਰਪਾਲ ਸਿੰਘ ਨੇ ਦੱਸਿਆ ਕਿ ਸਾਬਕਾ ਸਰਪੰਚ ਤਾਰਾ ਦੱਤ ‘ਤੇ ਗੋਲੀਆਂ ਚਲਾਉਣ ਬਾਰੇ ਸੂਚਨਾ ਮਿਲੀ ਹੈ। ਤਾਰਾ ਦੱਤ ਪਟਿਆਲਾ ਦੇ ਤ੍ਰਿਪੜੀ ਦੇ ਵਿਕਾਸ ਨਗਰ ਵਿਖੇ ਆਪਣੀ ਨਵੀਂ ਬਣ ਰਹੀ ਕੋਠੀ ਵਿੱਚ ਮਜ਼ਦੂਰਾਂ ਲਈ ਚਾਹ ਲੈ ਕੇ ਆਇਆ ਸੀ। ਇਸੇ ਦੌਰਾਨ ਹੀ ਕਾਰ ਸਵਾਰਾਂ ਵੱਲੋਂ ਤਾਰਾ ਦੱਤ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ। ਇਹ ਹਮਲਾ ਕਿਸ ਨੇ ਤੇ ਕਿਉਂ ਕੀਤਾ ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ
Related Posts
ਨਸ਼ਾ ਤਸਕਰ ਡਰੱਗ ਇੰਸਪੈਕਟਰ ਸੀਸਨ ਮਿੱਤਲ ਦੇ ਸੰਬੰਧਾਂ ਦੀ ਉਚ ਪੱਧਰੀ ਜਾਂਚ ਕੀਤੀ ਜਾਵੇ— ਲਿਬਰੇਸ਼ਨ
ਮਾਨਸਾ: 14 ਸਤੰਬਰ ਗੁਰਜੰਟ ਸਿੰਘ ਬਾਜੇਵਾਲੀਆ ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਗਿਰਫ਼ਤਾਰ ਕੀਤੇ ਡਰੱਗ ਇੰਸਪੈਕਟਰ ਸੀਸਨ ਮਿੱਤਲ ਵੱਲੋਂ ਨਸ਼ਾ ਤਸ਼ਕਰੀ…
ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ
ਚਮਕੌਰ ਸਾਹਿਬ,-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ…
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗੌਹਰ ਨੇ ਕੀਤੀ ਮੋਦੀ ਸਰਕਾਰ ਦੀ ਤਾਰੀਫ, ਖੇਤੀ ਸੁਧਾਰ ਕਾਨੂੰਨਾਂ ਦੀ ਵਾਪਸੀ ਨੂੰ ਦੱਸਿਆ ਇਤਿਹਾਸਕ
ਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕਿਸਾਨਾਂ ਦੇ ਹਿੱਤ ਵਿੱਚ ਅਤੇ ਇਤਿਹਾਸਕ ਹੈ। ਉਨ੍ਹਾਂ ਕਿਹਾ…