ਮੋਰਿੰਡਾ : ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਪਿਛਲੇ 15-20 ਸਾਲਾਂ ਦੇ ਵੱਧ ਸਮੇਂ ਤੋਂ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ’ਚ ਸਿੱਧੇ ਰੂਪ ’ਚ ਰੈਗੂਲਰ ਕਰਨ ਦੀ ਮੁੱਖ ਮੰਗ ਮਨਵਾਉਣ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ’ਚ ਮੋਰਿੰਡਾ-ਸਰਹਿੰਦ ਬਾਈਪਾਸ ’ਤੇ ਅਣਮਿੱਥੇ ਸਮੇਂ ਲਈ ਲਾਇਆ ਪੱਕਾ ਮੋਰਚਾ ਲਗਾਤਾਰ ਜਾਰੀ ਹੈ। ਉਪਰੋਕਤ ਚੱਲ ਰਹੇ ਪੱਕੇ ਮੋਰਚੇ ਦੌਰਾਨ ਭਾਵੇਂ ਕਿ ਅੱਜ ਪੰਜਾਬ ਸਰਕਾਰ ਵੱਲੋਂ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਨ ਦਾ ਸਮਾਂ ਮਿਲਿਆ ਸੀ। ਪਰ ਉਥੇ ਇਸ ਦੇ ਨਾਲ ਮੋਰਿੰਡਾ ਦੀ ਧਰਤੀ ’ਤੇ 23 ਅਕਤੂਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਸੂਬਾ ਪੱਧਰੀ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਲਈ ਅੱਜ ਇਥੇ ਵਿਸ਼ਾਲ ਇਕੱਤਰਤਾ ਦਾ ਆਯੋਜਨ ਕੀਤਾ ਗਿਆ, ਜਿਸ ’ਚ ਪੰਜਾਬ ਭਰ ਤੋਂ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਏ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾਂ, ਸ਼ੇਰ ਸਿੰਘ ਖੰਨਾ, ਬਲਿਹਾਰ ਸਿੰਘ ਗੁਰਵਿੰਦਰ ਸਿੰਘ ਪੰਨੂ, ਮਹਿੰਦਰ ਸਿੰਘ, ਵਰਿੰਦਰ ਸਿੰਘ ਬੀਬੀਵਾਲ, ਸੇਵਕ ਦੰਦੀਵਾਲ ਨੇ ਪੰਜਾਬ ਸਰਕਾਰ ਦੇ ਲੋਕਮਾਰੂ ਰਵੱਈਏ ਦੀ ਪੁਰਜ਼ੋਰ ਸ਼ਬਦਾਂ ’ਚ ਅਲੋਚਨਾ ਕਰਦਿਆਂ ਕਿਹਾ ਕਿ ਸੂਬੇ ਦੀ ਸੱਤਾ ’ਤੇ ਕਾਬਜ਼ ਕਾਂਗਰਸ ਸਰਕਾਰ ਵੱਲੋਂ 2017 ਦੇ ਚੋਣ ਮੈਨੀਫੈਸਟੋ ’ਚ ਸਮੂਹ ਵਿਭਾਗਾਂ ਦੇ ਹਰ ਤਰ੍ਹਾਂ ਠੇਕਾ ਮੁਲਾਜ਼ਮਾਂ ਨੂੰ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ’ਚ ਆਈ ਸੀ ਪਰ ਤ੍ਰਾਸਦੀ ਇਹ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪੌਣੇ ਪੰਜ ਸਾਲਾਂ ’ਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ, ਸਗੋਂ ਪੰਜਾਬ ਸਰਕਾਰ ਵੱਲੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਏ ‘ਦਿ ਇੰਪਲਾਈਜ਼ ਵੈੱਲਫੇਅਰ ਐਕਟ 2016’ ਨੂੰ ਤੋੜ ਕੇ ਨਵੇਂ ਬਣਾਏ ਜਾ ਰਹੇ ਐਕਟ ’ਚੋਂ ਆਊਟਸੋਰਸਿੰਗ, ਠੇਕਾ ਪ੍ਰਣਾਲੀ, ਇਨਲਿਸਟਮੈਂਟ, ਕੰਪਨੀਆਂ, ਕੇਂਦਰੀ ਸਕੀਮਾਂ ਆਦਿ ਹੋਰ ਸਮੂਹ ਕੈਟਾਗਿਰੀਆਂ ਨੂੰ ਐਕਟ ’ਚੋਂ ਬਾਹਰ ਕਰਕੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਰਸਤਾ ਬੰਦ ਕੀਤਾ ਜਾ ਰਿਹਾ ਹੈ। ਜਿਸ ਦੇ ਵਿਰੋਧ ਵਜੋਂ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਵਿਖੇ ਮੋਰਿੰਡਾ-ਸਰਹਿੰਦ ਬਾਈਪਾਸ ’ਤੇ ਪੰਜਾਬ ਸਰਕਾਰ ਵਿਰੁੱਧ ਪਿਛਲੇ 44 ਦਿਨਾਂ ਤੋਂ ਲਗਾਤਾਰ ਪੱਕਾ ਮੋਰਚਾ ਲਾਇਆ ਹੋਇਆ ਹੈ।
Related Posts
ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ, ਅੰਮ੍ਰਿਤਸਰ ’ਚ ਤਿਆਰੀਆਂ ਦਾ ਲਿਆ ਜਾਇਜ਼ਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬੀਆਂ ਨੂੰ ਦਿੱਤੀ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ
ਅੰਮਿ੍ਤਸਰ,-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ-2023 ਵਿੱਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲਾ ਵੱਕਾਰੀ ਜੀ-20…
ਬਾਰ੍ਹਵੀਂ ‘ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਬੱਚਿਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ,-ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ…
ਵਿਜੀਲੈਂਸ ਬਿਊਰੋ ਵੱਲੋਂ ਹੌਲਦਾਰ 2,100 ਰੁਪਏ ਦੀ ਆਨਲਾਈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
ਚੰਡੀਗੜ੍ਹ,-ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਭਾਰਗੋ ਕੈਂਪ, ਜਲੰਧਰ ਸ਼ਹਿਰ ਵਿਖੇ ਤਾਇਨਾਤ ਹੌਲਦਾਰ ਰਘੂਨਾਥ…