ਟਰੂਡੋ ਸਰਕਾਰ ਨੇ ਕੈਨੇਡੀਅਨ ਟਰੱਕ ਡਰਾਈਵਰਾਂ ਨੂੰ ਦਿੱਤੀ ਰਾਹਤ

ਔਟਵਾ- 15 ਜਨਵਰੀ ਨੂੰ ਵੈਕਸੀਨ ਲਾਜ਼ਮੀ ਕਰਨ ਦੇ ਨਿਯਮ ਲਾਗੂ ਹੋਣ ਤੋਂ ਪਹਿਲਾਂ ਹੀ ਟਰੂਡੋ ਸਰਕਾਰ ਨੇ ਕੈਨੇਡੀਅਨ ਟਰੱਕ ਡਰਾਈਵਰਾਂ ਨੂੰ ਵੱਡੀ ਰਾਹਤ ਦਿੰਦਿਆਂ ਕੋਰੋਨਾ ਪਾਬੰਦੀਆਂ ਵਿੱਚ ਛੋਟ ਦੇ ਦਿੱਤੀ ਹੈ।

ਹੁਣ ਅਨਵੈਕਸੀਨੇਟਡ ਕੈਨੇਡੀਅਨ ਡਰਾਈਵਰਾਂ ਦੀ ਟੈਸਟਿੰਗ ਵੀ ਨਹੀਂ ਕੀਤੀ ਜਾਵੇਗੀ ਤੇ ਨਾ ਹੀ ਉਨ੍ਹਾਂ ਨੂੰ ਕੁਆਰੰਟੀਨ ਰਹਿਣਾ ਪਏਗਾ।

ਹਾਲਾਂਕਿ ਵਿਦੇਸ਼ੀ ਟਰੱਕ ਡਰਾਈਵਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ, ਜਿਨ੍ਹਾਂ ਵਿੱਚ ਅਮਰੀਕੀ ਟਰੱਕ ਡਰਾਈਵਰ ਵੀ ਸ਼ਾਮਲ ਹਨ।

ਕੈਨੇਡੀਅਨ ਬਾਰਡਰ ਸਰਵਿਸਜ਼ ਏਜੰਸੀ ਦੇ ਬੁਲਾਰੇ ਰੇਬੇਕਾ ਪਰਡੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਸ ਦੀ ਪੁਸ਼ਟੀ ਕੀਤੀ।