24 ਘੰਟਿਆਂ ‘ਚ ਤਿੰਨ ਲੱਖ ਤੋਂ ਪਾਰ ਹੋਇਆ ਕੋਰੋਨਾ ਮਾਮਲਿਆਂ ਦਾ ਆਂਕੜਾ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਜਾਰੀ ਹੈ। ਕੋਰੋਨਾ ਦੇ ਰੋਜ਼ਾਨਾ ਆਉਣ ਵਾਲੇ ਮਾਮਲੇ ਹੁਣ ਤਿੰਨ ਲੱਖ ਤੋਂ ਪਾਰ ਹੋ ਗਏ ਹਨ। ਸਿਹਤ ਮੰਤਰਾਲੇ ਮੁਤਾਬਕ, ਦੇਸ਼ ‘ਚ ਅੱਜ ਕੋਰੋਨਾ ਦੇ ਤਿੰਨ ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੀ ਤੀਸਰੀ ਲਹਿਰ ‘ਚ ਅਜਿਹਾ ਪਹਿਲੀ ਵਾਰ ਹੋਇਆ ਹੈ।

ਸਿਹਤ ਮੰਤਰਾਲੇ ਨੇ ਦੱਸਿਆ ਕਿ 24 ਘੰਟਿਆਂ ‘ਚ ਕੋਰੋਨਾ ਦੇ 3,17,532 ਨਵੇਂ ਕੇਸ ਸਾਹਮਣੇ ਆਏ ਹਨ। ਉਸ ਦੌਰਾਨ 419 ਲੋਕਾਂ ਦੀ ਮੌਤ ਹੋਈ ਹੈ ਜਦਕਿ 2,23,990 ਮਰੀਜ਼ ਠੀਕ ਹੋਏ ਹਨ

8 ਮਹੀਨਿਆਂ ਬਾਅਦ ਤਿੰਨ ਲੱਖ ਤੋਂ ਜ਼ਿਆਦਾ ਮਾਮਲੇ

ਦੇਸ਼ ‘ਚ ਕਰੀਬ 8 ਮਹੀਨਿਆਂ ਬਾਅਦ ਕੋਰੋਨਾ ਦੇ ਤਿੰਨ ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ 15 ਮਈ 2021 ਨੂੰ 3,11,077 ਕੇਸ ਦਰਜ ਹੋਏ ਸੀ।