ਚੰਡੀਗੜ੍ਹ,-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ, ਲੜਕੀਆਂ ਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਅਤੇ ਕੁਪੋਸ਼ਣ ਖ਼ਿਲਾਫ਼ ਲੜਦੇ ਹੋਏ ਸੂਬੇ ਵਿੱਚ ਅੱਜ ਤੋ 5ਵਾਂ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਬੱਚਿਆਂ, ਲੜਕੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਸਵੱਸਥ ਅਤੇ ਮਜ਼ਬੂਤ ਕਰਨਾ, ਹਰ ਘਰ ਤੱਕ ਸਹੀ ਪੋਸ਼ਣ ਦਾ ਸੰਦੇਸ਼ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਨੁੱਕੜ ਨਾਟਕ, ਪੋਸ਼ਣ ਮੇਲੇ, ਸਾਈਕਲ ਰੈਲੀ, ਪ੍ਰਭਾਤ ਫੇਰੀਆਂ, ਖ਼ੂਨ ਦੀ ਕਮੀ ਸਬੰਧੀ ਮੁਫ਼ਤ ਜਾਂਚ ਕੈਂਪ ਅਤੇ ਹੋਰ ਕਈ ਪ੍ਰਕਾਰ ਦੇ ਸਮਾਗਮ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਦੀ ਰਸਮ ਅਤੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਲਈ ਪੰਜੀਰੀ ਦੇਣ ਦੀਆਂ ਰਸਮਾਂ ਵੀ ਕੀਤੀਆਂ ਜਾਣਗੀਆਂ।ਡਾ.ਬਲਜੀਤ ਕੌਰ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਤਾਂ ਜੋ ਪੋਸ਼ਣ ਭਰਪੂਰ ਖਾਣੇ ਦਾ ਸੁਨੇਹਾ ਘਰ-ਘਰ ਤਕ ਪਹੁੰਚਾਇਆ ਜਾ ਸਕੇ।ਕੈਬਨਿਟ ਮੰਤਰੀ ਨੇ ਕਿਹਾ ਕਿ ਸਹੀ ਪੋਸ਼ਣ ਦਾ ਅਰਥ ਪੋਸਟਿਕ ਆਹਾਰ ਅਤੇ ਸਾਫ਼ ਪਾਣੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਪੋਸ਼ਣ ਪੱਖਵਾੜੇ ਵਿਚ ਚੰਗੀ ਕਾਰਗੁਜ਼ਾਰੀ ਲਈ 6ਵਾਂ ਸਥਾਨ ਹਾਸਲ ਹੋਇਆ ਸੀ।ਉਨ੍ਹਾਂ ਕਿਹਾ ਕਿ ਪੋਸ਼ਣ ਪਖਵਾੜੇ ਦੌਰਾਨ ਪੰਜਾਬ ‘‘ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿੰਨ੍ਹਾਂ ਦਾ ਮੁੱਖ ਮਕਸਦ ਪੋਸਟਿਕ ਆਹਾਰ ਦੇ ਨਾਲ-ਨਾਲ ਬੱਚਿਆਂ, ਲੜਕੀਆਂ ਅਤੇ ਔਰਤਾਂ ਨੂੰ ਚੰਗੀ ਸਿਹਤ ਦੇਣਾ ਹੋਵੇਗਾ।ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆ ਤੋਂ ਆਸ ਪ੍ਰਗਟਾਈ ਕਿ ਉਹ ਪੋਸ਼ਣ ਪਖਵਾੜੇ ‘ਚ ਮਿਹਨਤ ਅਤੇ ਲਗਨ ਨਾਲ ਕੰਮ ਕਰਕੇ ਪੰਜਾਬ ਰਾਜ ਨੂੰ ਪੂਰੇ ਭਾਰਤ ਵਿੱਚ ਉੱਤਮ ਸਥਾਨ ਹਾਸਲ ਕਰਨ ਲਈ ਯਤਨ ਕਰਨਗੇ।
Related Posts
ਕੈਲਗਰੀ ਉੱਤਰ-ਪੂਰਬੀ ਵਿੱਚ ਦੋ ਸਮੂਹਾਂ ਵਿੱਚਕਾਰ ਹਿੰਸਕ ਝੜਪ
ਕੈਲਗਰੀ-ਪੰਜਾਬੀਆਂ ਦੀ ਸੰਘਣੀ ਵੱਲੋ ਵਾਲੇ ਇਲਾਕੇ ਉੱਤਰ -ਪੂਰਬੀ ਕੈਲਗਰੀ ਵਿੱਚ ਸ਼ਾਮ ਵੇਲੇ ਦੋ ਸਮੂਹਾਂ ਵਿੱਚਕਾਰ ਹੋਈ ਹਿੰਸਕ ਝੜਕ ਕਰਕੇ ਇਲਾਕੇ…
ਪੰਜਾਬ ਦੇ ਡਿਪਟੀ CM ਰੰਧਾਵਾ ‘ਤੇ ਪੈਸੇ ਲੈ ਕੇ ਪੋਸਟਿੰਗ ਦੇ ਦੋਸ਼ਾਂ ਦੀ ਹੋਵੇ CBI ਜਾਂਚ- ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕੱਲ੍ਹ ਕੈਬਨਿਟ ਮੀਟਿੰਗ ‘ਚ ਇਕ ਕੈਬਨਿਟ ਮੰਤਰੀ ਵੱਲੋਂ ਗ੍ਰਹਿ ਮੰਤਰੀ…
ਕੈਲਗਰੀ ਵੁਮੇਨ ਕਲਚਰਲ ਐਸੋਸੀਏਸ਼ਨ ਦੀ ਇਕੱਤਰਤਾ ਸਮੇਂ ਰਿਸ਼ਤਿਆਂ ਤੇ ਵਿਚਾਰ ਚਰਚਾ
ਕੈਲਗਰੀ-ਕੈਲਗਰੀ ਵੁਮੇਨ ਕਲਚਰਲ ਐਸੋਸੀਏਸ਼ਨ ਦੀਆਂ ਮੈਂਬਰਾਂ ਅਤੇ ਅਹੁਦੇਦਾਰਾਂ ਵੱਲੋ ਜੋ ਪਿੱਛਲੇ ਮਹੀਨੇ ਸੌਣ ਮਹੀਨਾ ਦਾ ਆਗਾਜ਼ ਕੀਤਾ ਗਿਆ ਸੀ ਉਸ…