ਚੰਡੀਗੜ੍ਹ,-ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਡਾ.ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਰਾਜੇਸ਼ ਕੁਮਾਰ ਮਹਿਰਾ, ਪਿੰਡ ਤੇ ਡਾਕਖਾਨਾ ਲਖਨਪਾਲ, ਜ਼ਿਲ੍ਹਾ ਜਲੰਧਰ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਮੰਤਰਾਲਾ, ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਅਰਵਿੰਦ ਕੁਮਾਰ (ਭੋਇਆ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਜਦ ਕਿ ਇਹ ਭੋਇਆ ਜਾਤੀ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਿਲ ਨਹੀ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੇਸ ਦੀ ਜਾਂਚ ਕਰਨ ਤੋਂ ਬਾਅਦ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਕਪੂਰਥਲਾ ਨੂੰ ਪੱਤਰ ਲਿਖ ਕੇ ਅਰਵਿੰਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 98 ਮਿਤੀ 01.02.1989 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ ਅਤੇ ਜੇਕਰ ਸਬੰਧਤ ਵੱਲੋਂ ਐਸ.ਸੀ.ਸਰਟੀਫਿਕੇਟ ਦਾ ਲਾਭ ਲਿਆ ਗਿਆ ਹੈ ਤਾਂ ਉਹ ਵੀ ਵਾਪਸ ਲਿਆ ਜਾਵੇ।
Related Posts
ਕੱਚੇ ਕਾਮਿਆਂ ਤੇ ਬੇਰੁਜ਼ਗਾਰਾਂ ਵੱਲੋਂ ਮੁੱਖ ਮੰਤਰੀ ਦਾ ਭਾਰੀ ਵਿਰੋਧ, ਬਰਨਾਲਾ ਪੁਲਿਸ ਨਾਲ ਧੱਕਾ-ਮੁੱਕੀ ‘ਚ ਲੱਥੀਆਂ ਕਈਆਂ ਦੀਆਂ ਪੱਗਾਂ
ਬਰਨਾਲਾ : ਜ਼ਿਲ੍ਹਾ ਬਰਨਾਲਾ ਦੇ ਤਿੰਨ ਸਮਾਗਮਾਂ ਵਿਚ ਮੁੱਖ ਮੰਤਰੀ ਦਾ ਪਹਿਲਾ ਸਮਾਗਮ ਨੇਪਰੇ ਚੜ੍ਹ ਗਿਆ ਹੈ ਲੇਕਿਨ ਇਸ ਦੌਰਾਨ ਮੁੱਖ…
ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ:ਹਰਜੋਤ ਸਿੰਘ ਬੈਂਸ
ਚੰਡੀਗੜ੍ਹ,-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ…
ਕੈਲਗਰੀ ਲੇਖਕ ਸਭਾ ਦੀ ਮੀਟਿੰਗ ਵਿੱਚ ਕਿਸਾਨੀ ਦਾ ਮੁੱਦਾ ਭਾਰੂ ਰਿਹਾ
ਕੈਲਗਰੀ-ਕੈਲਗਰੀ ਲੇਖਕ ਸਭਾ ਦੀ ਮੀਟਿੰਗ ਕੋਸੋ ਹਾਲ ਵਿੱਚ ਹੋਈ। ਸਭ ਤੋਂ ਪਹਿਲਾਂ ਵਿਛੜੀਆ ਰੂਹਾਂ ਨੂੰ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ…