ਮੋਗਾ,-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਅਤੇ ਮੋਗਾ ਪੁਲਿਸ ਨੇ ਬਿਹਾਰ ਪੁਲਿਸ ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਚਲਾਏ ਸਾਂਝੇ ਅਪਰੇਸ਼ਨ ਤਹਿਤ ਮੋਗਾ ਜਵੈਲਰ ਕਤਲ ਕੇਸ ਵਿੱਚ ਸ਼ਾਮਲ 4 ਦੋਸ਼ੀਆਂ ਨੂੰ ਗਿਰਫਤਾਰ ਕਰਕੇ ਉਕਤ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ । ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਤਲ ਨੂੰ ਅੰਜਾਮ ਦੇਣ ਵਾਲਿਆਂ ਵਿੱਚ ਸ਼ਾਮਲ 3 ਦੋਸ਼ੀਆਂ ਨੂੰ ਪਟਨਾ , ਬਿਹਾਰ ਤੋਂ ਅਤੇ ਇੱਕ ਦੋਸ਼ੀ ਨੂੰ ਨਾਂਦੇੜ , ਮਹਾਂਰਾਸ਼ਟਰ ਤੋਂ ਗਿਰਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 12 ਜੂਨ 2023 ਨੂੰ ਮੋਗਾ ਵਿੱਚ ਪੰਜ ਅਣਪਛਾਤੇ ਵਿਅਕਤੀਆਂ ਨੇ ਇੱਕ ਸਵਰਨਕਾਰੀ (ਜਿਊਲਰੀ) ਦੁਕਾਨ ਦੇ ਮਾਲਕ ਪਰਮਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਉਸ ਦੀ ਦੁਕਾਨ ‘ਏਸ਼ੀਆ ਜਵੈਲਰਜ਼’ ਚੋਂ ਬੰਦੂਕ ਦੀ ਨੋਕ ‘ਤੇ ਸੋਨੇ ਦੇ ਗਹਿਣੇ ਲੁੱਟ ਲਏ ਸਨ। ਗ਼ੌਰਤਲਬ ਹੈ ਕਿ ਮੌਕਾ ਵਾਰਦਾਤ ਤੋਂ ਫਰਾਰ ਹੋਣ ਤੋਂ ਪਹਿਲਾਂ ਦੋਸ਼ੀਆਂ ਨੇ ਮਿ੍ਰਤਕ ਪਰਮਿੰਦਰ ਸਿੰਘ ਤੋਂ ਉਸਦਾ ਲਾਇਸੈਂਸੀ ਰਿਵਾਲਵਰ ਵੀ ਖੋਹ ਲਿਆ ਸੀ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਤਿੰਨ ਮੁਲਜਮਾਂ ਜਿੰਨਾਂ ਦੀ ਪਛਾਣ ਰਾਜਵਿੰਦਰ ਸਿੰਘ ਉਰਫ ਮੰਗਾ ਉਰਫ ਰਾਜੂ ਵਾਸੀ ਮੋਗਾ, ਰਾਜਵੀਰ ਸਿੰਘ ਉਰਫ ਅਵਿਨਾਸ਼ ਸਿੰਘ ਵਾਸੀ ਬਿਹਾਰ ਅਤੇ ਵਰੁਣ ਜੈਜ਼ੀ ਉਰਫ ਵਾਨੂ ਵਾਸੀ ਜਲੰਧਰ ਵਜੋਂ ਹੋਈ , ਨੂੰ ਬਿਹਾਰ ਦੇ ਪਟਨਾ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਜਦਕਿ ਚੌਥੇ ਮੁਲਜ਼ਮ , ਜਿਸਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ, ਨੂੰ ਮਹਾਰਾਸ਼ਟਰ ਦੇ ਜ਼ਿਲਾ ਨਾਂਦੇੜ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਵਾਰਦਾਤ ਦੌਰਾਨ ਵਰਤੇ ਗਏ ਦੋ ਪਿਸਤੌਲ, ਜਿਨਾਂ ਵਿੱਚ ਇੱਕ .315 ਬੋਰ (ਦੇਸੀ ) ਅਤੇ ਇੱਕ .32 ਬੋਰ ਪਿਸਤੌਲ ਸਮੇਤ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨਾ ਦੱਸਿਆ ਕਿ ਪੁਲੀਸ ਨੇ ਮੁਲਜਮਾਂ ਕੋਲੋਂ ਮਿ੍ਰਤਕ ਪਰਮਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਵੀ ਬਰਾਮਦ ਕੀਤਾ ਹੈ। ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਜੁਰਾਇਮ-ਪੇਸ਼ਾ( ਹਿਸਟਰੀ ਸ਼ੀਟਰ) ਹਨ ਅਤੇ ਇਨਾਂ ਖ਼ਿਲਾਫ਼ ਪੰਜਾਬ ਅਤੇ ਬਿਹਾਰ ਰਾਜ ਵਿੱਚ ਡਕੈਤੀ, ਚੋਰੀ, ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਦੇ ਅਪਰਾਧਿਕ ਮਾਮਲੇ ਦਰਜ ਹਨ। ਉਨਾਂ ਦੱਸਿਆ ਕਿ ਮੁਲਜ਼ਮ ਰਾਜਵੀਰ ਇਸ ਤੋਂ ਪਹਿਲਾਂ ਜਲੰਧਰ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲੀਸ ਹਿਰਾਸਤ ਵਿੱਚੋਂ ਭੱਜ ਗਿਆ ਸੀ ਅਤੇ ਉਦੋਂ ਤੋਂ ਹੀ ਫਰਾਰ ਸੀ। ਉਨਾਂ ਕਿਹਾ ਕਿ ਪੁਲਿਸ ਨੇ ਪੰਜਵੇਂ ਦੋਸ਼ੀ ਗੋਲੂ ਵਾਸੀ ਪਟਨਾ, ਬਿਹਾਰ ਦੀ ਵੀ ਸ਼ਨਾਖ਼ਤ ਕਰ ਲਈ ਹੈ ਅਤੇ ਬੜੀ ਮੁਸਤੈਦੀ ਨਾਲ ਪੁਲਿਸ ਦੀਆਂ ਕਈ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨਾਂ ਕਿਹਾ ਕਿ ਜਲਦ ਹੀ ਫ਼ਰਾਰ ਮੁਲਜ਼ਮ ਜੇਲ ਦੀਆਂ ਸੀਖਾਂ ਪਿੱਛੇ ਹੋਵੇਗਾ। ਇਸ ਕੇਸ ਸਬੰਧੀ ਐਫਆਈਆਰ ਨੰ. 105 ਮਿਤੀ 12/06/2023 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 396, 394, 397, 459 ਅਤੇ 379ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਦੱਖਣੀ ਵਿਖੇ ਦਰਜ ਕੀਤੀ ਜਾ ਚੁੱਕੀ ਹੈ।
Related Posts
ਪਿੰਡ ਸੇਖਾ ਵਿਖੇ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁਲਾਰਾ, ਕਈ ਪਰਿਵਾਰ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿੱਚ ਹੋਏ ਸ਼ਾਮਲ
ਬਰਨਾਲਾ,5 ਨਵੰਬਰ/ /ਕਰਨਪ੍ਰੀਤ ਕਰਨ ‘ਬਰਨਾਲਾ ਵਿਧਾਨ ਸਭਾ ਦੀ ਜਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ…
ਬਿਜਲੀ ਦਰਾਂ ‘ਚ 3 ਰੁਪਏ ਪ੍ਰਤੀ ਯੂਨਿਟ ਬਿੱਲ ਕੋਰਾ ਝੂਠ – ਮਜੀਠੀਆ
ਅੰਮਿ੍ਤਸਰ- ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਿਚ ਬਿਜਲੀ ਦਰਾਂ ਵਿਚ 3 ਰੁਪਏ…
ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਰਾਲੀ ਨਾ ਸਾੜੋ; ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਕੀਤੀ ਅਪੀਲ
ਚੰਡੀਗੜ੍ਹ,-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸੂਬੇ ਦੇ ਕਿਸਾਨਾਂ…