ਚੰਡੀਗੜ,-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ। ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਖੇਤਰ ਨੂੰ ਹਰਿਆਵਲ ਤਹਿਤ ਲਿਆਂਦਾ ਜਾ ਸਕੇ। ਇਹ ਪ੍ਰਗਟਾਵਾ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਉਨਾਂ ਨੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ। ਵਿਕਾਸ ਅਧਾਰਤ ਉਪਰਾਲਿਆਂ ਬਾਰੇ ਦੱਸਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਵੱਲੋਂ ਰੁੱਖਾਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਅਤੇ ਕੰਡਿਆਲੀ ਤਾਰ,ਵਾਤਾਵਰਨ ਨੂੰ ਬਚਾਉਣ ਲਈ ਵਰਮੀ ਕੰਪੋਸਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਵੀ ਹਾਜ਼ਰ ਸਨ।
Related Posts
ਪੰਜਾਬ ਭਵਨ ਸਰੀ ਵਲੋਂ ਬਾਲ ਲੇਖਕਾਂ ਦੀਆਂ ਰਚਨਾਵਾਂ ਦੀਆਂ 100 ਪੁਸਤਕਾਂ ਛਾਪਣ ਦਾ ਫੈਸਲਾ ਪੰਜਾਬ ਦੇ 23 ਜਿਲਿਆਂ ਦੇ ਸਕੂਲਾਂ ਦੇ ਸੈਂਕੜੇ ਬਾਲ ਲੇਖਕਾਂ ਦੀਆਂ 9 ਹਜ਼ਾਰ ਰਚਨਾਵਾਂ ਬਨਣਗੀਆਂ ਕਿਤਾਬਾਂ ਦਾ ਸ਼ਿੰਗਾਰ-ਪੰਜਾਬ ਵਿਚ ਬਾਲ ਲੇਖਕਾਂ ਦੀ ਕਾਨਫਰੰਸ ਵੀ ਕਰਵਾਉਣ ਦਾ ਫ਼ੈਸਲਾ-
ਸਰੀ-ਪੰਜਾਬ ਵਿਚ ਜਦੋਂ ਨਵੀਂ ਪਨੀਰੀ ਦੇ ਸਾਹਿਤਕ ਰੁਚੀਆਂ ਜਾਂ ਕਿਤਾਬਾਂ ਨਾਲੋਂ ਟੁੱਟ ਕੇ ਸਿਰਫ਼ ਕੰਪਿਊਟਰ ਦੇ ਕੀਬੋਰਡ ਨਾਲ ਹੀ ਜੁੜ…
ਕਿਸਾਨਾਂ ਨੁੰ ਡੀ.ਏ.ਪੀ ਖਾਦ ਦੇ ਬਦਲੇ ਹੋਰ ਖਾਦਾਂ ਦੀ ਸਿਫਾਰਿਸ਼ ਡਾ. ਜਗਦੀਸ ਸਿੰਘ
ਬਰਨਾਲਾ, 30 ਅਕਤੂਬਰ ਕਰਨਪ੍ਰੀਤ ਕਰਨ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਆਉਂਦੀ ਕਣਕ ਦੀ ਫਸਲ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ…
ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਲਿਜਾਇਆ ਇਤਿਹਾਸਿਕ ਟੂਰ
ਬੁਢਲਾਡਾ ਦਵਿੰਦਰ ਸਿੰਘ ਕੋਹਲੀ // ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ਼੍ਰੀ ਅਮ੍ਰਿਤਸਰ ਸਾਹਿਬ ਜੀ ਦਾ ਇਤਿਹਾਸਿਕ ਟੂਰ ਲਿਜਾਇਆ ਗਿਆ। ਜਿਸ ਦੀ…