ਚੰਡੀਗੜ੍ਹ,-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 21 ਜੁਲਾਈ 2023 ਨੂੰ ਅਰਲੀ ਚਾਈਲਡਹੁੱਡ ਕੇਅਰ ਐਡ ਐਜੂਕੇਸ਼ਨ (ਈ. ਸੀ. ਸੀ. ਈ.)ਦਿਨ ਮਨਾਇਆ ਜਾਵੇਗਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਈ.ਸੀ.ਸੀ.ਈ. ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ ‘ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ। ਅਰਲੀ ਚਾਈਲਡਹੁੱਡ ਕੇਅਰ ਐਡ ਐਜੂਕੇਸ਼ਨ ਲਈ ਇਹ ਸਲੋਗਨਾ “ਬੱਚੇ ਦੇ ਸਕੂਲ ਦੀ ਤਿਆਰੀ ਹੈ, ਘਰ-ਘਰ ਦੀ ਜਿੰਮੇਵਾਰੀ ਹੈ” ਜਾਰੀ ਕੀਤਾ ਹੈ। ਕੈਬਨਿਟ ਮੰਤਰੀ ਨੇ ਈ. ਸੀ. ਸੀ. ਈ ਦਿਨ ਮਨਾਉਣ ਲਈ ਸਮੂਹ ਜਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਆਂਗਣਵਾੜੀ ਸੈਟਰਾਂ ਵਿਚ (ਸਿਵਾਏ ਹੜ੍ਹ ਪ੍ਰਭਾਵਿਤ ਇਲਾਕੇ) ਈ.ਸੀ.ਸੀ.ਈ. ਦਿਨ ਮਨਾਉਣ।
Related Posts
ਵਿਜੀਲੈਂਸ ਬਿਊਰੋ ਵੱਲੋਂ ਹੌਲਦਾਰ 2,100 ਰੁਪਏ ਦੀ ਆਨਲਾਈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
ਚੰਡੀਗੜ੍ਹ,-ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਭਾਰਗੋ ਕੈਂਪ, ਜਲੰਧਰ ਸ਼ਹਿਰ ਵਿਖੇ ਤਾਇਨਾਤ ਹੌਲਦਾਰ ਰਘੂਨਾਥ…
ਜਰਮਨੀ ’ਚ ਮਰਕੇਲ ਯੁੱਗ ਦਾ ਅੰਤ, ਜਾਣੋ- ਹੁਣ ਕਿਸਦੇ ਹੱਥਾਂ ‘ਚ ਆਈ ਕਮਾਨ
ਬਰਲਿਨ: ਜਰਮਨੀ ’ਚ ਏਂਜੇਲਾ ਮਰਕੇਲ ਦਾ ਯੁੱਗ ਖ਼ਤਮ ਹੋ ਗਿਆ ਤੇ ਬੁੱਧਵਾਰ ਨੂੰ ਚਾਂਸਲਰ ਦੇ ਰੂਪ ’ਚ ਓਲੇਫ ਸ਼ਾਲਜ਼ (63)…
ਦੇਸ਼ ਦੇ ਇਨ੍ਹਾਂ ਸੂਬਿਆਂ ’ਚ ਹੋਵੇਗੀ ਬਾਰਿਸ਼, ਪਹਾੜਾਂ ’ਚ ਬਰਫ਼ਬਾਰੀ ਦੇ ਨਾਲ ਹੀ ਠੰਢ ਵੱਧਣ ਦੇ ਹਨ ਆਸਾਰ
ਨਵੀਂ ਦਿੱਲੀ : ਦੇਸ਼ ਦੇ ਕਈ ਸੂਬਿਆਂ ’ਚ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ…