ਅੰਮ੍ਰਿਤਸਰ,-ਕਤਲ ਤੇ ਜਬਰ ਜਨਾਹ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਜਬਰ ਜਨਾਹ ਵਰਗੇ ਸੰਗੀਨ ਜ਼ੁਰਮਾਂ ਦੇ ਦੋਸ਼ੀ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵਲੋਂ ਉਠਾਈ ਜਾ ਰਹੀ ਆਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ।
Related Posts
ਕਿਸਾਨਾਂ ਦੇ ਮੁੱਦੇ ‘ਤੇ ਡਰਾਮੇਬਾਜ਼ੀ ਕਰ ਰਹੀ ਹੈ ਆਮ ਆਦਮੀ ਪਾਰਟੀ : ਕੇਵਲ ਸਿੰਘ ਢਿੱਲੋਂ
ਝੋਨੇ ਦੀ ਖ਼ਰੀਦ ਨਾ ਹੋਣ ਲਈ ਪੰਜਾਬ ਸਰਕਾਰ ਜਿੰਮੇਵਾਰ ਐਂਡ ਬਰਨਾਲਾ, 30 ਅਕਤੂਬਰ ਕਰਨਪ੍ਰੀਤ ਕਰਨ ਪੰਜਾਬ ਵਿੱਚ ਝੋਨੇ ਦੀ ਖ਼ਰੀਦ…
ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋ ਦੇ ਗ੍ਰਹਿ ਵਿਖੇ ਸ਼ਹਿਰੀਆਂ ਦਾ ਲੱਗਿਆ ਤਾਂਤਾ
ਮੇਰੇ ਘਰ ਚੱਲ ਕੇ ਆਏ ਸ਼ਹਿਰੀਆਂ ਵੱਲੋਂ ਦਿੱਤੀਆਂ ਵਧਾਈਆਂ ਦਾ ਮੈਂ ਦੇਣ ਨਹੀਂ ਦੇ ਸਕਦਾ ,ਕਾਲਾ ਢਿੱਲੋਂ ਬਰਨਾਲਾ,25,ਅਕਤੂਬਰ /ਕਰਨਪ੍ਰੀਤ ਕਰਨ/-…
ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ਵਿੱਚ ਸ਼ਾਮਿਲ ਚਾਰ ਦੋਸ਼ੀ ਗਿ੍ਰਫਤਾਰ
ਮੋਗਾ,-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ…