ਚੰਡੀਗੜ੍ਹ,-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ ਵਿਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। ਮੰਤਰੀ ਨੇ ਆਖਿਆ ਕਿ ਵਿਭਾਗ ਵੱਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਉਨ੍ਹਾਂ ਅਧੀਨ ਆਉਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸੁਤੰਤਰਤਾ ਦਿਵਸ ਦੇ ਮੌਕੇ ਤੇ ਬੱਚਿਆਂ ਦੇ ਮਾਪਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ।
Related Posts
ਅਗਲੇ ਕੁਝ ਦਿਨ ਸਾਹ ਲੈਣਾ ਵੀ ਹੋਵੇਗਾ ਮੁਸ਼ਕਿਲ, CSE ਦੀ ਇਸ ਰਿਪੋਰਟ ‘ਚ ਵੱਡੀ ਚਿਤਾਵਨੀ
ਨਵੀਂ ਦਿੱਲੀ: ਜੇ ਤੁਸੀਂ ਦਿੱਲੀ ਐੱਨਸੀਆਰ ਵਿਚ ਰਹਿੰਦੇ ਹੋ ਤਾਂ ਅਗਲੇ ਕੁਝ ਦਿਨ ਤੁਹਾਨੂੰ ਜ਼ਿਆਦਾ ਸਮੋਗ ਦਾ ਸਾਹਮਣਾ ਕਰਨਾ ਪੈ…
ਪੰਜਾਬ ਸਰਕਾਰ ਮੁਸੀਬਤ ਵਿੱਚ ਘਿਰੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ: ਜਿੰਪਾ
ਚੰਡੀਗੜ੍ਹ,-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਕੈਬਨਿਟ ਸਾਥੀਆਂ ਨੂੰ ਤਾਜ਼ਾ ਹੜ੍ਹਾਂ ਕਾਰਣ ਉਪਜੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ…
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ
ਜਿੰਪਾ ਵੱਲੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ ਚੰਡੀਗੜ੍ਹ,-ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਆਨਲਾਈਨ…