ਚੰਡੀਗੜ੍ਹ,-ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
Related Posts
ਮੁੱਖ ਮੰਤਰੀ ਡੈਨੀਅਲ ਸਮਿੱਥ ਨੇ ਅਲਬਰਟਾ ਦੇ 118ਵੇਂ ਜਨਮ ਦਿਨ ਦੀ ਵਧਾਈ ਦਿੱਤੀ
ਕੈਲਗਰੀ-ਅਲਬਰਟਾ ਦੇ ਮੁੱਖ ਮੰਤਰੀ ਡੈਨੀਅਲ ਸਮਿੱਥ ਨੇ ਅਲਬਰਟਾ ਵਾਸੀਆ ਨੂੰ ਅਲਬਰਟਾ ਦੇ 118ਵੇਂ ਜਨਮ ਦਿਨ ਦੀ ਵਧਾਈ ਦਿੱਤੀ þ| ਉਨਾਂ…
ਬਰਗਾੜੀ ਬੇਅਦਬੀ ਲਈ ਡੇਰਾ ਪ੍ਰੇਮੀ ਜ਼ਿੰਮੇਵਾਰ, ਜਾਂਚ ਕਮਿਸ਼ਨ ਦੇ ਮੁਖੀ ਜਸਟਿਸ ਰਣਜੀਤ ਸਿੰਘ ਨੇ ਕਿਤਾਬ ‘ਚ ਕੀਤੇ ਹੈਰਾਨਕੁੰਨ ਖੁਲਾਸੇ
ਚੰਡੀਗੜ੍ਹ : ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਕਮਿਸ਼ਨ ਦੇ ਮੁਖੀ ਜਸਟਿਸ…
ਸ਼੍ਰੀ ਖਾਟੂ ਸ਼ਿਆਮ ਦੇ ਜਨਮ ਦਿਹਾੜੇ ਲਈ ਸਰਦੂਲਗੜ੍ਹ ਤੋਂ ਸਿਰਸਾ ਮੁਫਤ ਬੱਸ ਸੇਵਾ ਹੋਵੇਗੀ
ਸਰਦੂਲਗੜ੍ਹ 10 ਨਵੰਬਰ ਗੁਰਜੰਟ ਸਿੰਘ ਸ਼੍ਰੀ ਸ਼ਿਆਮ ਪ੍ਰੇਮੀ ਇਹ ਜਾਣ ਕੇ ਬਹੁਤ ਖੁਸ਼ ਹੋਣਗੇ , ਕਿ ਸ਼੍ਰੀ ਖਾਟੂ ਸ਼ਿਆਮ ਜੀ…