ਕੈਲਗਰੀ-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵੱਲੋ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨਮਿਤ ਅੱਜ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ| ਉਪਰੰਤ ਸਾਰਾ ਦਿਨ ਦੀਵਾਨ ਸਜਾਇਆ ਗਿਆ ਜਿਸ ਵਿੱਚ ਭਾਈ ਜਗਤ ਸਿੰਘ,ਭਾਈ ਬਲਜਿੰਦਰ ਸਿੰਘ,ਭਾਈ ਨੌਨਿਹਾਲ ਸਿੰਘ,ਭਾਈ ਗਗਨਪ੍ਰੀਤ ਸਿੰਘ,ਭਾਈ ਉਕਾਰ ਸਿੰਘ,ਭਾਈ ਹਰਮਨ ਸਿੰਘ ਢਿੱਲੋ,ਭਾਈ ਕਰਨੈਲ ਸਿੰਘ,ਭਾਈ ਸੁਰਿੰਦਰਪਾਲ ਸਿੰਘ,ਭਾਈ ਗੁਰਜੀਤ ਸਿੰਘ,ਭਾਈ ਗੁਲਜਾਰ ਸਿੰਘ ਟਰਾਂਟੋ,ਭਾਈ ਰਾਜਵਿੰਦਰ ਸਿੰਘ ਗਿੱਲ ਅਤੇ ਕੈਲਗਰੀ ਯੂਥ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸ਼ਹੀਦਾਂ ਨੂੰ ਯਾਦ ਕੀਤਾ| ਇਸ ਸਮੇਂ ਭਾਈ ਰਣਜੀਤ ਸਿੰਘ ਧਰਮੀ ਫੌਜੀ ਹੁਰਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਕੌਮੀ ਸ਼ਹੀਦ ਦਾ ਸਨਮਾਨ ਦੇਣ ਵਾਸਤੇ ਵਿਚਾਰ ਕੀਤਾ ਜਾਵੇ| ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਜਰੂਰ ਮਿਲਣੀਆਂ ਚਾਹੀਦੀਆਂ ਹਨ| ਉਨਾਂ ਦੱਸਿਆ ਕਿ ਅੱਜ ਮੱਖੂ ਵਿਖੇ ਸਿੰਘਾਂ ਅਤੇ ਅੰਗਰੇਜ਼ਾਂ ਵਿੱਚਕਾਰ ਹੋਈ ਲੜਾਈ ਵਿੱਚ ਹੋਏ ਸ਼ਹੀਦਾਂ ਦਾ ਵੀ ਸ਼ਹੀਦੀ ਦਿਹਾੜਾ ਮਨਾਇਆ ਗਿਆ þ| ਸਮਾਗਮ ਸਮੇਂ ਸਟੇਜ ਸਕੱਤਰ ਦੀ ਸੇਵਾ ਭਾਈ ਰਵਿੰਦਰ ਸਿੰਘ ਤੱਬੜ ਹੁਰਾਂ ਨਿਭਾਈ|
Related Posts
ਪਿੰਡ ਬਾਜੇਵਾਲਾ ਦੇ ਮਿਸਤਰੀ ਭਾਈਚਾਰਾ ਤੇ ਹੋਰ ਬਿਰਾਦਰੀਆਂ ਵੱਲੋਂ ਨਗਰ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਗਿਆ ।
ਮਾਨਸਾ 2 ਨਵੰਬਰ ਗੁਰਜੰਟ ਸਿੰਘ ਬਾਜੇਵਾਲੀਆਂ ਪਿੰਡ ਬਾਜੇਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ ਧੂਮ ਧਾਮ…
ਸਾਹਿਬਜ਼ਾਦਿਆ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸਮਾਗਮ
ਕੈਲਗਰੀ-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਛੋਟੇ ਸਾਹਿਬਜ਼ਾਦੇ,ਵੱਡੇ ਸਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ…
ਪੈਨਸ਼ਨਰ ਇਨ੍ਹਾਂ ਆਸਾਨ ਤਰੀਕਿਆਂ ਨਾਲ ਜਮ੍ਹਾ ਕਰਾ ਸਕਦੇ ਹਨ ਆਪਣਾ ਜੀਵਨ ਪ੍ਰਮਾਣ ਪੱਤਰ, 30 ਨਵੰਬਰ ਹੈ ਆਖਰੀ ਤਰੀਕ
ਨਵੀਂ ਦਿੱਲੀ : ਹਰ ਸਾਲ 1 ਨਵੰਬਰ ਤੋਂ 30 ਨਵੰਬਰ ਦੇ ਵਿਚਕਾਰ ਸਰਕਾਰੀ ਪੈਨਸ਼ਨਰਾਂ ਨੂੰ ਆਪਣੀ ਪੈਨਸ਼ਨ ਜਾਰੀ ਰੱਖਣ ਲਈ ਸਲਾਨਾ…