ਕੈਲਗਰੀ,-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸ਼ਰਧਾ ਨਾਲ ਮਨਾਇਆ ਗਿਆ| ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੇਨ ਹਾਲ ਵਿੱਚ ਪਾਠ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਇਆ ਗਿਆ| ਇਸ ਸਮੇਂ ਪੰਥ ਪ੍ਰਸਿੱਧ ਕੀਰਤਨੀ ਜਥਿਆ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ| ਚੇਅਰਮੈਨ ਭਾਈ ਗੁਰਜੀਤ ਸਿੰਘ ਸਿੱਧੂ ਹੁਰਾਂ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਿੱਖ ਧਰਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ| ਜਿਨਾਂ ਦੇਸ਼ ਦੀ ਏਕਤਾ,ਅਖੰਡਤਾ ਨੂੰ ਕਾਇਮ ਰੱਖਣ ਵਾਸਤੇ ਸ਼ਹਾਦਤਾਂ ਦਿੱਤੀਆਂ| ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਮਾਨਵਤਾ ਅਤੇ ਆਦਰਸ਼ਾਂ ਦੀ ਖਾਤਰ ਆਪਣਾ ਸਰਬੰਸ ਵਾਰ ਦਿੱਤਾ| ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਭਾਈ ਰਵਿੰਦਰ ਸਿੰਘ ਤੱਬੜ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਤੇ ਅਨੇਕਾਂ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ ਹਨ| ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋ ਸਾਜੇ ਪੰਜ ਪਿਆਰਿਆਂ ਵਿੱਚ ਵੀ ਤਿੰਨ ਦਲਿਤ ਸਨ| ਜਿਸ ਤੋ ਸਾਬਤ ਹੁੰਦਾ ਕਿ ਸਿੱਖ ਧਰਮ ਵਿੱਚ ੳੂਚ-ਨੀਚ,ਜਾਤ-ਪਾਤ ਅਤੇ ਕੱਟੜਤਾ ਲਈ ਕੋਈ ਥਾਂ ਨਹੀ|
Related Posts
ਕਾਂਗਰਸ ਸ਼ਾਸਿਤ ਸੂਬਿਆਂ ‘ਚ ਜ਼ਿਆਦਾ ਮਹਿੰਗਾ ਮਿਲ ਰਿਹਾ ਤੇਲ, ਜਾਣੋ ਅੱਜ ਦੀ ਤਾਜ਼ਾ ਕੀਮਤ
ਨਵੀਂ ਦਿੱਲੀ : ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹੋਣ ਨਾਲ ਖਪਤਕਾਰਾਂ ਨੂੰ ਰਾਹਤ ਮਿਲੀ ਹੈ ਪਰ ਕਾਂਗਰਸ ਸ਼ਾਸਿਤ ਸੂਬਿਆਂ…
ਮਨਰੇਗਾ ਲੇਬਰ ਦੀਆਂ ਗ਼ਲਤ ਤੇ ਮ੍ਰਿਤਕ ਵਿਅਕਤੀਆਂ ਦੀਆਂ ਹਾਜ਼ਰੀਆਂ ਲਗਾ ਕੇ ਆਪਣੇ ਖਾਤੇ ’ਚ ਪੈਸੇ ਪਵਾਉਣ ਵਾਲੀ ਸਰਪੰਚ ਮੁਅੱਤਲ
ਸ੍ਰੀ ਮੁਕਤਸਰ ਸਾਹਿਬ : ਬਲਾਕ ਵਿਕਾਸ ਤੇ ਪੰਚਾਇਤ ਅਫਸਰ ਕੁਸ਼ਮ ਅਗਰਵਾਲ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਾਮ ਪੰਚਾਇਤ…
ਨਗਰ ਕੌਂਸਲ ਬਰਨਾਲਾ ਦਫ਼ਤਰ ਵਿਖੇ ਸਰਬਸੰਮਤੀ ਨਾਲ ਸ੍ਰੀ ਚੰਚਲ ਕੁਮਾਰ ਨਗਰ ਕੌਂਸਲ ਧਨੌਲਾ ਨੂੰ ਮਿਉਂਸਪਲ ਕਰਮਚਾਰੀ ਦਲ ਦਾ ਜਿਲ੍ਹਾ ਪ੍ਰਧਾਨ ਚੁਣਿਆ ਗਿਆ
ਨਗਰ ਕੌਂਸਲ ਬਰਨਾਲਾ ਦਫ਼ਤਰ ਵਿਖੇ ਸਰਬਸੰਮਤੀ ਨਾਲ ਸ੍ਰੀ ਚੰਚਲ ਕੁਮਾਰ ਨਗਰ ਕੌਂਸਲ ਧਨੌਲਾ ਨੂੰ ਮਿਉਂਸਪਲ ਕਰਮਚਾਰੀ ਦਲ ਦਾ ਜਿਲ੍ਹਾ ਪ੍ਰਧਾਨ…