ਚੰਡੀਗੜ੍ਹ,-ਸੂਬੇ ਭਰ ਵਿੱਚ ਜੰਗਲੀ ਜੀਵਾਂ ਦੀ ਸਾਂਭ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਨੂੰ ਮੁੱਖ ਰੱਖਦਿਆਂ ਪੰਜਾਬ ਰਾਜ ਜੰਗਲੀ ਜੀਵ ਬੋਰਡ ਨੇ ਅੱਜ ਹੌਗ ਡੀਅਰ (ਐਕਸਿਸ ਪੋਰਸੀਨਸ) ਨੂੰ ਕਥਲੌਰ-ਕੌਸ਼ੱਲਿਆ ਵਾਈਲਡ ਲਾਈਫ ਸੈਂਚੁਰੀ ਦੀ ਮਾਸਕੌਟ ਸਪੀਸੀਜ਼ (ਪ੍ਰਤੀਕਚਿੰਨ ਪ੍ਰਜਾਤੀ) ਐਲਾਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਪਰੋਕਤ ਫੈਸਲਾ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਹੋਈ ਬੋਰਡ ਦੀ ਸਥਾਈ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਕਿਉਂਕਿ ਹੌਗ ਡੀਅਰ ਅਸਲ ਵਿੱਚ ਕਥਲੌਰ-ਕੌਸ਼ਲਿਆ ਵਾਈਲਡਲਾਈਫ ਸੈਂਚੁਰੀ ਦੇ ਕੁਦਰਤੀ ਨਿਵਾਸ ਸਥਾਨਾਂ ਦੀ ਨੁਮਾਇੰਦਗੀ ਕਰਦਾ ਹੈ ਕਿਉਂਕਿ ਇਹ ਜੀਵ ਇੱਥੇ ਵੱਡੀ ਗਿਣਤੀ ਵਿੱਚ ਪਾਏ ਜਾਂਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਹੌਗ ਡੀਅਰ ਨੂੰ ਇੰਟਰਨੈਸ਼ਨਲ ਯੂਨੀਅਨ ਫਾਰ ਕੰਜ਼ਰਵੇਸ਼ਨ ਆਫ਼ ਨੇਚਰ (ਆਈ.ਯੂ.ਸੀ.ਐਨ.) ਵੱਲੋਂ ਲੁਪਤ ਹੋ ਰਹੀ ਪ੍ਰਜਾਤੀ ਦੀ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਹੈ ਅਤੇ ਇਸ ਨੂੰ ਜੰਗਲੀ ਜੀਵ (ਸੁਰੱਖਿਆ) ਸੋਧ ਐਕਟ, 2022 ਦੇ ਸ਼ਡਿਊਲ-1 ਵਿੱਚ ਦਰਸਾਇਆ ਗਿਆ ਹੈ। ਹੋਰ ਮੁੱਦਿਆਂ ਦੇ ਨਾਲ-ਨਾਲ ਕਮੇਟੀ ਵੱਲੋਂ ਅਰਨੌਲੀ ਡਿਸਟ੍ਰੀਬਿਊਟਰੀ ਦੇ ਆਰ.ਡੀ. 71000 ‘ਤੇ ਐਕਵਾ ਡਕਟ ਬਣਾਉਣ ਦਾ ਪ੍ਰਸਤਾਵ ਨੈਸ਼ਨਲ ਬੋਰਡ ਫਾਰ ਵਾਈਲਡ ਲਾਈਫ ਦੀ ਸਥਾਈ ਕਮੇਟੀ ਨੂੰ ਭੇਜਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਪ੍ਰਾਜੈਕਟ ਪਟਿਆਲਾ ਦੇ ਬੀੜ ਭੁਨਰਹੇੜੀ ਜੰਗਲੀਜੀਵ ਰੱਖ ਅਤੇ ਇਸ ਦੇ ਨਾਲ ਲੱਗਦੀ ਈਕੋ-ਸੈਂਸਟਿਵ ਜ਼ੋਨ ਵਿੱਚ ਲਾਗੂ ਕੀਤਾ ਜਾਵੇਗਾ। ਇਹ ਮੌਨਸੂਨ ਦੌਰਾਨ ਰੱਖ ਦੇ ਨਾਲ ਲੱਗਦੇ ਪਿੰਡਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਸਹਾਈ ਹੋਵੇਗਾ। ਇਸ ਤੋਂ ਇਲਾਵਾ ਕਮੇਟੀ ਨੇ ਜੰਗਲੀ ਸੂਰਾਂ ਅਤੇ ਰੋਝ ਦੇ ਸੀਮਤ ਸ਼ਿਕਾਰ ਲਈ ਨੀਤੀ ਨੂੰ ਸਰਲ ਬਣਾਉਣ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਇਨ੍ਹਾਂ ਸੂਰਾਂ ਕਾਰਨ ਫਸਲਾਂ ਨੂੰ ਤਬਾਹ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ ਸ਼ਾਮਲ ਸਨ।
Related Posts
ਪੰਜਾਬ ਪੁਲਿਸ ਵੱਲੋਂ ਆਰਪੀਜੀ ਹਮਲੇ ਦਾ ਮੁੱਖ ਦੋਸ਼ੀ ਮੁੰਬਈ ਤੋਂ ਗ੍ਰਿਫਤਾਰ ਇਸ ਮਾਮਲੇ ‘ਚ ਹੁਣ ਤੱਕ ਅੱਠ ਦੋਸ਼ੀ ਗ੍ਰਿਫਤਾਰ, ਆਖਰੀ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ: ਆਈਜੀਪੀ ਸੁਖਚੈਨ ਗਿੱਲ
ਚੰਡੀਗੜ੍ਹ, 14 ਅਕਤੂਬਰ:–ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਜੰਗ ‘ਚ ਪੰਜਾਬ ਪੁਲਿਸ…
ਯੁਕ੍ਰੇਨ ਨੇ ਰੂਸ ਸਰਹੱਦ ਨੇੜੇ ਫ਼ੌਜ ਦੀ ਤਾਇਨਾਤੀ ਵਧਾਉਣ ਦਾ ਲਾਇਆ ਦੋਸ਼
ਰੀਗਾ : ਯੁਕ੍ਰੇਨ ਨੇ ਬੁੱਧਵਾਰ ਨੂੰ ਨਾਟੋ ਨੂੰ ਅਪੀਲ ਕੀਤੀ ਕਿ ਉਹ ਰੂਸ ਵੱਲੋਂ ਸੰਭਾਵਿਤ ਹਮਲੇ ਨੂੰ ਟਾਲਣ ਲਈ ਉਸ…
ਸੁਖਬੀਰ ਦੇ ਮਾਣਹਾਨੀ ਦੇ ਕੇਸ ਦਾ ਕੀਤਾ ਸੁਆਗਤ; ਇਸ ਨਾਲ ਬਾਦਲਾਂ ਦੇ ਪੰਜਾਬ ਵਿਰੋਧੀ ਰੁਖ਼ ਨੂੰ ਬੇਨਕਾਬ ਕਰਨ ਦਾ ਮੌਕਾ ਮਿਲਿਆ
ਸੰਗਰੂਰ,-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ…