ਚੰਡੀਗੜ੍ਹ,-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਜਿੰਦਰ ਸਿੰਘ ਵਾਸੀ ਨਵੀਂ ਅਬਾਦੀ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਚੋਰੀ ਦੇ ਇੱਕ ਕੇਸ ਵਿੱਚ ਉਸਦਾ ਵਾਹਨ ‘ਸੁਪਰਦਾਰੀ’ ‘ਤੇ ਛੱਡਣ ਬਦਲੇ 3,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੌਕੇ ‘ਤੇ ਉਸ ਦੇ ਕਬਜ਼ੇ ‘ਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।
Related Posts
ਜਦੋਂ ਸ਼ਰਾਬ ਪੀ ਕੇ ਰਿਸ਼ੀਕੇਸ਼ ਮੁਖਰਜੀ ਨੂੰ ਧਰਮਿੰਦਰ ਨੇ ਪੂਰੀ ਰਾਤ ਕੀਤਾ ਸੀ ਪਰੇਸ਼ਾਨ
ਨਵੀਂ ਦਿੱਲੀ- ਹਿੰਦੀ ਸਿਨੇਮਾ ਦੇ ਦਿੱਗਜ ਅਦਾਕਾਰ ਧਰਮਿੰਦਰ ਉਨ੍ਹਾਂ ਅਦਾਕਾਰਾਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਹਮੇਸ਼ਾ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ…
ਫਿਰੋਜ਼ਪੁਰ ‘ਚ ਬੀਬੀ ਬਾਦਲ ਦਾ ਕਿਸਾਨਾਂ ਤੇ ਕਾਂਗਰਸੀਆਂ ਨੇ ਕੀਤਾ ਵਿਰੋਧ, ਅਕਾਲੀ ਉਮੀਦਵਾਰ ‘ਤੇ ਕੀਤੀ ਫਾਇਰਿੰਗ
ਫਿਰੋਜ਼ਪੁਰ : ਫਿਰੋਜ਼ਪੁਰ ਦੇ ਇਕ ਦਿਨਾਂ ਦੌਰੇ ‘ਤੇ ਵੱਖ ਵੱਖ ਪ੍ਰੋਗਰਾਮਾਂ ਵਿਚ ਆਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਆਗਮਨ…
ਮਲਾਲਾ ਯੂਸੁਫ਼ਜ਼ਈ ਨੂੰ ਉਸ ਦੇ 24ਵੇਂ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦਿੰਦੇ ਹੋਏ
ਨੋਬੇਲ ਪ੍ਰਾਈਡ ਵਿਨਰ ਤੇ Activist Malala Yousafzai ਨੇ ਆਪਣੇ ਵਿਆਹ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਅਸਰ ਮਲਿਕ (Asser…