ਆਂਗਨਵਾੜੀ ਵਰਕਰਾਂ ਤੇ ਹੈਲਪਰਾ ਵੱਲੋਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਘਰ ਅੱਗੇ 2 ਅਕਤੂਬਰ ਤੋਂ ਰੋਸ ਮਾਰਚ
ਬਰਨਾਲਾ,26 ,ਸਤੰਬਰ /-ਕਰਨਪ੍ਰੀਤ ਕਰਨ /-ਆਂਗਨਵਾੜੀ ਵਰਕਰਾਂ ਤੇ ਹੈਲਪਰਾ ਵੱਲੋਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਘਰ ਅੱਗੇ 2 ਅਕਤੂਬਰ ਤੋਂ ਰੋਸ ਮਾਰਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰ ਤੇ ਹੈਲਪਰਾ ਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਘਰ ਲੁਧਿਆਣਾ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਤੋਂ ਅਕਤੂਬਰ ਤੋਂ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਮੁਕਤ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜਿਲਾ ਬਰਨਾਲਾ ਯੂਨੀਅਨ ਦੇ ਪ੍ਰਧਾਨ ਦਲਜੀਤ ਕੌਰ ਨੇ ਦੱਸਿਆ ਕਿ ਦੋ ਅਕਤੂਬਰ 1975 ਨੂੰ ਦੇਸ਼ ਭਰ ਵਿੱਚ ਆਂਗਣਵਾੜੀ ਸੈਂਟਰਾਂ ਨੂੰ ਖੋਲਿਆ ਗਿਆ ਸੀ। ਤੇ 50 ਸਾਲ ਹੋਣ ਵਾਲੇ ਹਨ ਪਰ ਇੰਨੇ ਲੰਬੇ ਸਮੇਂ ਵਿੱਚ ਆਂਗਣਵਾੜੀ ਵਰਕਰਾਂ ਦੇ ਹੈਲਪ ਨੂੰ ਸਰਕਾਰੀ ਮੁਲਾਜ਼ਮਾਂ ਦਾ ਦਰਜਾ ਨਹੀਂ ਦਿੱਤਾ ਗਿਆ ਜਦੋਂ ਕਿ ਬਾਕੀ ਵਿਭਾਗਾਂ ਵਿੱਚ ਸਾਰੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਪਿਛਲੀ ਛੇ ਸਾਲਾਂ ਤੋਂ ਕੇਂਦਰ ਸਰਕਾਰ ਨੂੰ ਆਂਗਣਵਾੜੀ ਵਰਕਰਾਂ ਦੇ ਹੈਲਪਾਂ ਦੇ ਮਾਣ ਭੱਤੇ ਵਿੱਚ ਮੁੱਕੇ ਪੈਸੇ ਦਾ ਵਾਧਾ ਨਹੀਂ ਕੀਤਾ ਕੇਂਦਰ ਸਰਕਾਰ ਵਰਕਰ ਨੂੰ 4500 ਤੇ ਹੈਲਪਰਾ ਨੂੰ 2250 ਦੇ ਰਹੀ ਹ। ਦੇਸ਼ ਦੀਆਂ 28 ਲੱਖ ਆਂਗਣਵਾੜੀ ਵਰਕਰਾਂ ਦੇ ਹੈਲਪਾਂ ਦਾ ਸਰਕਾਰ ਸ਼ੋਸ਼ਣ ਕਰ ਰਹੀਆਂ ਕੇਂਦਰ ਸਰਕਾਰ ਵੱਲੋਂ ਅੱਜ ਤੱਕ ਸਾਰੇ ਆਂਗਨਵਾੜੀ ਸੈਂਟਰਾਂ ਦੀਆਂ ਸਰਕਾਰੀ ਇਮਾਰਤਾਂ ਨਹੀਂ ਬਣਾਈਆਂ ਗਈਆਂ ਅਤੇ ਅੱਧੇ ਤੋਂ ਵੱਧ ਆਂਗਨਵਾੜੀ ਸੈਂਟਰ ਸਹੂਲਤਾਂ ਸਿੱਖਣੇ ਹਨ। ਉਮਰ ਮੰਗ ਕੀਤੀ ਕਿ ਕੇਂਦਰ ਸਰਕਾਰ ਆਂਗਣ ਨੂੰ ਵੀ ਨਰਸਰੀ ਟੀਚਰਾਂ ਦਾ ਦਰਜਾ ਦੇ ਕੇ ਸਰਕਾਰੀ ਮੁਲਾਜ਼ਮ ਐਲਾਨੇ ਵਰਕਰਾਂ ਅਤੇ ਹੈਲਪਰਾਂ ਨੂੰ ਗ੍ਰੇਡ ਦਿੱਤਾ ਜਾਵੇ ਉਹਨਾਂ ਕਿਹਾ ਕਿ ਆਂਗਨਵਾੜੀ ਸੈਂਟਰਾਂ ਵਿੱਚ ਨਾ ਤਾਂ ਬੱਚੇ ਹਨ ਨਾ ਹੀ ਰਾਸ਼ਨ ਬਣ ਰਿਹਾ ਹੈ। ਆਂਗਣਵਾੜੀ ਕੇਂਦਰ ਦੇ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਵੀ ਆਸਾ ਵਰਕਰਾਂ ਰਾਹੀਂ ਦੇਣੀਆਂ ਸ਼ੁਰੂ ਕਰ ਇਸ ਕਰਕੇ ਸਰਕਾਰ ਵੱਲੋਂ ਆਂਗਣਵਾੜੀ ਸੈਂਟਰ ਨੂੰ ਬੰਦ ਕਰਨ ਦੀ ਕੋਜੀ ਸਾਜਿਸ਼ ਕੀਤੀ ਜਾ ਰਹੀ ਹੈ