ਕੰਨਾਂ ਦੀਆਂ ਬਿਮਾਰੀਆਂ ਅਤੇ ਸੁਣਨ ਸ਼ਕਤੀ ਬਾਰੇ ਜਾਗਰੂਕਤਾ ਕੈਂਪ ਆਯੋਜਿਤ 

ਕੰਨਾਂ ਦੀਆਂ ਬਿਮਾਰੀਆਂ ਅਤੇ ਸੁਣਨ ਸ਼ਕਤੀ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਸਰਦੂਲਗੜ੍ਹ 26 ਸਤੰਬਰ ਗੁਰਜੰਟ ਸਿੰਘ

ਅੱਜ ਸਵਰਗੀ ਸਰਦਾਰ ਬਲਰਾਜ ਸਿੰਘ ਭੂੰਦੜ ਮਮੌਰੀਅਲ ਯੂਨੀਵਰਸਿਟੀ ਕਾਲਜ ਵਿਖੇ ਸਿਵਲ ਸਰਜਨ ਮਾਨਸਾ ਡਾਕਟਰ ਹਰਦੇਵ ਸਿੰਘ ਦੇ ਦੇਸ਼ਾਂ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਵਨੀਤ ਕੌਰ ਦੀ ਅਗੁਵਾਈ ਹੇਠ ਸਿੱਖਿਆਰਥੀਆਂ ਨੂੰ ਕੰਨਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ

ਇਸ ਮੌਕੇ ਨੱਕ ਕੰਨ ਅਤੇ ਗਲੇ ਦੇ ਮਾਹਿਰ ਡਾਕਟਰ ਵੇਦ ਪ੍ਰਕਾਸ਼ ਸੰਧੂ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਹਰ ਵਿਅਕਤੀ ਨੂੰ ਛੋਟੀ ਉਮਰ ਤੋਂ ਹੀ ਆਪਣੀ ਸੁਣਨ ਸ਼ਕਤੀ ਦੀ ਜਾਂਚ ਕਰਾਉਣੀ ਚਾਹੀਦੀ ਹੈ । ਸੜਕ ਕਿਨਾਰੇ ਬੈਠੇ ਵਿਅਕਤੀਆਂ ਤੋਂ ਕੰਨ ਸਾਫ਼ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ । ਘੱਟ ਸੁਣਨ ਵਾਲੇ ਬੱਚਿਆਂ ਨੂੰ ਦੂਜੇ ਬੱਚਿਆਂ ਨਾਲ ਰਲਾਉਣ ਲਈ ਉਤਸ਼ਾਹਿਤ ਕਰੋ । ਸਮੇਂ ਸਮੇਂ ਤੇ ਮਾਹਿਰ ਡਾਕਟਰਾਂ ਦੀ ਰਾਏ ਲਓ । 60 ਸਾਲ ਦੀ ਉਮਰ ਤੋਂ ਵੱਧ ਹਰ ਵਿਅਕਤੀ ਨੂੰ ਆਪਣਾ ਸੁਣਵਾਈ ਦਾ ਟੈਸਟ ਕਰਾਉਣਾ ਲਾਜ਼ਮੀ ਹੈ ਉਹਨਾਂ ਨੇ ਕਿਹਾ ਕਿ ਸਕੂਲ ਵਿੱਚ ਪੜ੍ਹਨ ਵਾਲਾ ਬੱਚਾ lਥੋੜ੍ਹੀ ਦੂਰੀ ਤੋਂ ਅਧਿਆਪਕ ਦੀ ਆਵਾਜ਼ ਵੱਲ ਧਿਆਨ ਨਹੀਂ ਦੇ ਰਿਹਾ ਤਾਂ ਡਾਕਟਰ ਨਾਲ ਸੰਪਰਕ ਕਰੋ ਗਰਭ ਅਵਸਥਾ ਦੌਰਾਨ ਮਾਹਿਰ ਡਾਕਟਰ ਦੀ ਰਾਇ ਤੋਂ ਬਿਨਾਂ ਲਈ ਗਈ ਦਵਾਈ ਨਵਜੰਮੇ ਬੱਚੇ ਦੀ ਸੁਣਨ ਦੀਆਂ ਕਮੀਆਂ ਦਾ ਕਾਰਨ ਬਣ ਸਕਦੀ ਹੈ।ਡਾਕਟਰ ਸੰਧੂ ਵੱਲੋਂ ਬੱਚਿਆਂ ਦੇ ਕੰਨਾਂ ਦੀ ਜਾਂਚ ਵੀ ਕੀਤੀ ਗਈ lਇਸ ਮੌਕੇ ਬਲਾਕ ਐਜੂਕੇਟਰ ਤਿਰਲੋਕ ਸਿੰਘ ਨੇ ਕਿਹਾ ਕਿ 23 ਸਤੰਬਰ ਤੋਂ 30 ਸਤੰਬਰ ਤੱਕ ਮਨਾਏ ਜਾ ਰਹੇ ਹਫਤੇ ਤਹਿਤ ਕੰਨਾਂ ਦੀਆਂ ਬਿਮਾਰੀਆਂ ਅਤੇ ਸੁਣਨ ਸ਼ਕਤੀ ਸਬੰਧੀ ਜਾਗਰੂਕਤਾਕੈੰਪ ਲਗਾਏ ਜਾ ਰਹੇ ਹਨ lਅੰਕੜਿਆ ਅਨੁਸਾਰ ਭਾਰਤ ਦੀ 9.9 ਪ੍ਰਤੀਸ਼ਤ ਅਬਾਦੀ ਨੂੰ ਘੱਟ ਸੁਨਣ (ਬੋਲਾਪਣ ) ਦੀ ਸਮੱਸਿਆ ਨਾਲ ਕਿਸੇ ਨਾ ਕਿਸੇ ਤਰ੍ਹਾਂ ਪੀੜਤ ਹਨ ਜਿਹਨਾਂ ਵਿੱਚੋਂ ਇਸ ਦਾ 51.2 ਪ੍ਰਤੀਸ਼ਤ 60 ਸਾਲ ਤੋਂ ਉੱਪਰ ਉਮਰ ਵਰਗ ਵਾਲੇ ਹਨ lਇਸ ਦਿਵਸ ਦਾ ਮੰਤਵ ਸਾਰੀ ਜ਼ਿੰਦਗੀ ਸੁਰੱਖਿਅਤ ਸੁਣਨ ਸ਼ਕਤੀ ਨੂੰ ਬਣਾਈ ਰੱਖਣਾ ਹੈ l ਇਸ ਮੌਕੇ ਇੰਚਾਰਜਪ੍ਰਿੰਸੀਪਲ ਸ਼੍ਰੀ ਰਾਜਵਿੰਦਰ ਸਿੰਘ ਵੱਲੋਂ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਗਿਆ l ਇਸ ਮੌਕੇ ਪ੍ਰੋਫੈਸਰ ਡਾਕਟਰ ਜਸਪ੍ਰੀਤ ਕੌਰ, ਮਨਦੀਪ ਸਿੰਘ, ਸਾਵਣ ਸਿੰਘ ਹਾਜਰ ਸਨ l
ਸੀਨੀਅਰ ਮੈਡੀਕਲ ਅਫਸਰ
ਇੰਚਾਰਜ ਐਸ.ਡੀ.ਐਚ.ਸਰਦੂਲਗੜ