ਜੋਹਾਨਸਬਰਗ : ਦੱਖਣੀ ਅਫ਼ਰੀਕਾ ਵਿਚ ਬੰਦੂਕਧਾਰੀਆਂ ਵਲੋਂ ਤਿੰਨ ਹਫਤੇ ਪਹਿਲਾਂ ਸਕੂਲ ਜਾਂਦੇ ਸਮੇਂ ਅਗਵਾ ਕੀਤੇ ਗਏ ਭਾਰਤੀ ਮੂਲ ਦੇ ਕਾਰੋਬਾਰੀ ਦੇ ਚਾਰ ਬੇਟੇ ਅਪਣੇ ਮਾਤਾ ਪਿਤਾ ਦੇ ਕੋਲ ਸੁਰੱਖਿਅਤ ਪਹੁੰਚ ਗਏ ਹਨ। ਪੁਲਿਸ ਨੇ ਦੱਸਿਆ ਕਿ ਪੋਲੋਕਵਾਨੇ ਵਿਚ ਰਹਿਣ ਵਾਲੇ ਕਾਰੋਬਾਰੀ ਨਾਜਿਮ ਮੋਤੀ ਦੇ ਬੇਟੇ ਜਿਦਾਨ 7, ਜਾਇਦ 11, ਐਲਨ 13 ਅਤੇ ਜਿਆ 15 ਸਹੀ ਸਲਾਮਤ ਪਰਤ ਆਏ ਹਨ। ਕੁਝ ਦਿਨ ਪਹਿਲਾਂ ਇਨ੍ਹਾਂ ਬੱਚਿਆਂ ਨੂੰ ਚਿੱਟੇ ਕੱਪੜੇ ਪਾਏ 7 ਹਥਿਆਰਬੰਦ ਲੋਕਾਂ ਨੇ ਦੋ ਗੱਡੀਆਂ ਵਿਚ ਅਗਵਾ ਕਰ ਲਿਆ ਸੀ। ਬਦਮਾਸ਼ਾਂ ਨੇ 21 ਅਕਤੂਬਰ ਨੂੰ ਸਕੂਲ ਜਾਣ ਦੇ ਰਸਤੇ ਵਿਚ ਉਨ੍ਹਾਂ ਦੀ ਕਾਰ ਨੂੰ ਰੋਕ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਡਰਾਈਵਰ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ। ਪੁਲਿਸ ਦੇ ਬੁਲਾਰੇ ਵਿਸ਼ ਨਾਇਡੂ ਨੇ ਕਿਹਾ ਕਿ ਪੁਲਿਸ ਨੂੰ ਪ੍ਰਿਟੋਰਿਆ ਦੇ ਤਸ਼ਵਾਨੇ ਦੇ ਨਿਵਾਸੀਆਂ ਦਾ ਫੋਨ ਆਇਆ ਜਿਨ੍ਹਾਂ ਨੇ ਕਿਹਾ ਕਿ ਚਾਰ ਬੱਚੇ ਉਨ੍ਹਾਂ ਦੇ ਘਰ ਪਹੁੰਚੇ ਅਤੇ ਕਿਹਾ ਕਿ ਉਨ੍ਹਾਂ ਕੋਲ ਦੀ ਇੱਕ ਸੜਕ ’ਤੇ ਛੱਡ ਦਿੱਤਾ ਗਿਆ ਹੈ। ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਨੁੂੰ ਸੌਂਪਣ ਤੋਂ ਪਹਿਲਾਂ ਸਿਹਤ ਦੀ ਜਾਂਚ ਕੀਤੀ ਗਈ। ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਨ੍ਹਾਂ ਬੱਚਿਆਂ ਨੁੂੰ ਮਾਪਿਆਂ ਨੂੰ ਸੌਂਪ ਦਿੱਤਾ ਗਿਆ ਹੈ।
Related Posts
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ : ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ…
ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ
ਜੇਕਰ ਕੋਈ ਵਿਰੋਧੀ ਨੇਤਾ ਨਾ ਵੀ ਆਇਆ ਤਾਂ ਵੀ ਮੈਂ ਬਹਿਸ ਲਈ ਜ਼ਰੂਰ ਜਾਵਾਂਗਾ-ਭਗਵੰਤ ਸਿੰਘ ਮਾਨ ਚੰਡੀਗੜ੍ਹ,-ਪੰਜਾਬ ਦੇ ਮੁੱਖ ਮੰਤਰੀ…
ਕੇਵਲ ਸਿੰਘ ਢਿੱਲੋਂ ਨੇ ਦਾਣਾ ਮੰਡੀ ਦੀਆਂ ਝੁੱਗੀਆਂ ਚ ਰਹਿੰਦੇ ਗਰੀਬ ਪਰਿਵਾਰਾਂ ਨੂੰ ਮਠਿਆਈ ਵੰਡ ਕੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ
ਬਰਨਾਲਾ ਵਾਸੀਆਂ ਨੂੰ ਦੀਵਾਲੀ, ਬੰਦੀਛੋੜ ਦਿਵਸ ਅਤੇ ਅਤੇ ਵਿਸ਼ਵਕਰਮਾ ਦਿਵਸ ਦੀ ਦਿੱਤੀ ਵਧਾਈ ਬਰਨਾਲਾ ,1 ਨਵੰਬਰ /ਕਰਨਪ੍ਰੀਤ ਕਰਨ ਬਰਨਾਲਾ ਵਿਧਾਨ…