ਸੀਐਚਸੀ ਸ਼ਾਹਕੋਟ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ 


ਸ਼ਾਹਕੋਟ 13 ਜਨਵਰੀ ਲਖਵੀਰ ਵਾਲੀਆ
 

– ਲੋਹੜੀ ਦੇ ਤਿਉਹਾਰ ਮੌਕੇ ਸੀ.ਐਚ.ਸੀ ਸ਼ਾਹਕੋਟ ਵਿਖੇ ਸਟਾਫ਼ ਵੱਲੋਂ ਲੋਹੜੀ ਉਤਸਵ ਮਨਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਦਵਿੰਦਰ ਪਾਲ ਸਿੰਘ ਅਤੇ ਸਟਾਫ਼ ਵੱਲੋਂ ਸਭ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਗਈਆਂ | ਡਾ. ਦਵਿੰਦਰ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਸੱਭਿਆਚਾਰ ਵਿੱਚ ਲੋਹੜੀ ਦਾ ਵਿਸ਼ੇਸ਼ ਮਹੱਤਵ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਵੀ ਇਸ ਦਾ ਪਤਾ ਹੋਣਾ ਚਾਹੀਦਾ ਹੈ।