ਐੱਸ.ਡੀ.ਐੱਮ ਗੋਪਾਲ ਸਿੰਘ ਨੇ ਟ੍ਰੈਫਿਕ ਪੁਲਿਸ ਬਰਨਾਲਾ,ਜ਼ਿਲ੍ਹਾ ਚਾਈਲਡ ਪ੍ਰੋਟੈਕਸ਼ਨ,ਰੇਡ ਕ੍ਰਾਸ ਸੋਸਾਇਟੀ ਨੂੰ ਨਾਲ ਲੈਕੇ ਲਗਭਗ 50 ਵਾਹਨਾਂ ਉੱਤੇ ਰਿਫਲੈਕਟਰ ਸਟਿੱਕਰ ਲਗਾਏ ।

ਐੱਸ. ਡੀ. ਐੱਮ ਵਲੋਂ ਟਰੈਕਟਰ ਟਰਾਲੀਆਂ, ਟੈਮਪੁ ਉੱਤੇ ਰਿਫਲੈਕਟਰ ਲਗਾਏ


ਬਰਨਾਲਾ,ਕਰਨਪ੍ਰੀਤ ਕਰਨ
/-ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਕੌਮੀ ਸੜ੍ਹਕ ਸੁਰੱਖਿਆ ਸਪਤਾਹ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਐੱਸ. ਡੀ. ਐੱਮ ਬਰਨਾਲਾ ਸ਼੍ਰੀ ਗੋਪਾਲ ਸਿੰਘ ਨੇ ਟ੍ਰੈਫਿਕ ਪੁਲਿਸ ਬਰਨਾਲਾ,ਜ਼ਿਲ੍ਹਾ ਚਾਈਲਡ ਪ੍ਰੋਟੈਕਸ਼ਨ ਅਫਸਰ ਅਭਿਸ਼ੇਸਕ ਸਿੰਗਲਾ,ਸਕੱਤਰ ਰੇਡ ਕ੍ਰਾਸ ਸੋਸਾਇਟੀ ਸਰਵਣ ਸਿੰਘ ਨਾਲ ਬਰਨਾਲਾ – ਹੰਡਿਆਇਆ ਸੜਕ ਉੱਤੇ ਲਗਭਗ 50 ਵਾਹਨਾਂ ਉੱਤੇ ਰਿਫਲੈਕਟਰ ਸਟਿੱਕਰ ਲਗਾਏ ।                     

  ਸ਼੍ਰੀ ਗੋਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 17 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਜਾਗਰੂਕ ਕਰਕੇ ਸੜਕੀ ਹਾਦਸਿਆਂ ਨੂੰ ਠੱਲ ਪਾ ਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਸਟਿੱਕਰ ਲਗਾਉਣ ਮੌਕੇ ਸ਼੍ਰੀ ਗੋਪਾਲ ਸਿੰਘ ਨੇ ਵੱਖ ਵੱਖ ਵਾਹਨਾਂ ਦੇ ਡ੍ਰਾਇਵਰਾਂ ਨੂੰ ਅਪੀਲ ਕੀਤੀ ਕਿ ਉਹ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ, ਜਿਸ ਨਾਲ ਸੜ੍ਹਕੀ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ।