ਕਮਿਊਨਿਸਟ ਆਗੂ ਕਾਮਰੇਡ ਲਾਲ ਸਿੰਘ ਧਨੌਲਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ 


ਮਾਨਸਾ 9 ਦਸੰਬਰ ਗੁਰਜੰਟ ਸਿੰਘ ਬਾਜੇਵਾਲੀਆ
ਸੀਪੀਆਈ ਐਮ ਦੇ ਸੂਬਾਈ ਆਗੂ , ਜਿਲ੍ਹਾ ਬਰਨਾਲਾ ਦੇ ਸਕੱਤਰ ਤੇ ਕੁਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਕਾਮਰੇਡ ਲਾਲ ਸਿੰਘ ਧਨੌਲਾ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਸੀਪੀਆਈ ਐਮ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ , ਜਿਲ੍ਹਾ ਸਕੱਤਰ ਕਾਮਰੇਡ ਬਲਦੇਵ ਸਿੰਘ ਬਾਜੇਵਾਲਾ , ਸੀਪੀਆਈ ਦੇ ਜਿਲ੍ਹਾ ਸਕੱਤਰ ਤੇ ਪੰਜਾਬ ਖੇਤ ਮਜਦੂਰ ਸਭਾ ਦੇ ਸੂਬਾਈ ਮੀਤ ਪ੍ਰਧਾਨ ਕਾਮਰੇਡ ਕ੍ਰਿਸਨ ਚੋਹਾਨ ,ਕੁਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਜਿਲ੍ਹਾ ਸਕੱਤਰ ਕਾਮਰੇਡ ਗੁਰਪਿਆਰ ਸਿੰਘ ਫੱਤਾ ,  ਮਨਰੇਗਾ ਮਜਦੂਰ ਯੂਨੀਅਨ ਸੀਟੂ ਦੇ ਜਿਲ੍ਹਾ ਪ੍ਰਧਾਨ ਕਾਮਰੇਡ ਤੇਜਾ ਸਿੰਘ ਹੀਰਕਾ , ਕੁਲ ਹਿੰਦ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਕਾਮਰੇਡ ਰਾਜਿੰਦਰ ਸਿੰਘ ਹੀਰੇਵਾਲਾ , ਜਿਲ੍ਹਾ ਵਿੱਤ ਸਕੱਤਰ ਕਾਮਰੇਡ ਸਾਧੂ ਸਿੰਘ ਰਾਮਾਨੰਦੀ , ਜਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਕੋਟਧਰਮੂ , ਕਾਮਰੇਡ ਹਰਨੇਕ ਸਿੰਘ ਖੀਵਾ , ਭਾਰਤ ਨਿਰਮਾਣ ਮਿਸਤਰੀ ਮਜਦੂਰ ਯੂਨੀਅਨ ਸੀਟੂ ਦੇ ਜਿਲ੍ਹਾ ਆਗੂ ਕਾਮਰੇਡ ਰਾਜੂ ਗੋਸਵਾਮੀ , ਗੁਰਤੇਜ ਸਿੰਘ ਭੂਪਾਲ ,ਸੁਰੇਸ਼ ਕੁਮਾਰ ਮਾਨਸਾ , ਆਂਗਣਵਾੜੀ ਮੁਲਾਜਮ ਯੂਨੀਅਨ ਸੀਟੂ ਦੇ ਜਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ , ਜਿਲ੍ਹਾ ਸਕੱਤਰ ਅਵਿਨਾਸ ਕੌਰ ਮਾਨਸਾ , ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਸੀਟੂ ਦੇ ਜਿਲ੍ਹਾ ਪ੍ਰਧਾਨ ਕਾਲਾ ਖਾਂ ਭੰਮੇ , ਜਿਲ੍ਹਾ ਸਕੱਤਰ ਸਾਥੀ ਨਿਰਮਲ ਸਿੰਘ ਬੱਪੀਆਣਾ ,ਲਾਲ ਝੰਡਾ ਪੇਡੂ ਚੌਕੀਦਾਰ ਯੂਨੀਅਨ ਸੀਟੂ ਦੇ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਬਰਨਾਲਾ , ਜਿਲ੍ਹਾ ਸਕੱਤਰ ਜੁਗਰਾਜ ਸਿੰਘ ਜੋਗਾ , ਮਿਡ ਡੇ ਮੀਲ ਵਰਕਰ ਯੂਨੀਅਨ ਸੀਟੂ ਦੇ ਜਿਲ੍ਹਾ ਆਗੂ ਰਾਜ ਕੌਰ ਝੰਡੂਕੇ , ਚਰਨਜੀਤ ਕੌਰ ਅਲੀਸੇਰ, ਜਨਵਾਦੀ ਨੌਜਵਾਨ ਸਭਾ ਦੇ ਆਗੂ ਹਰਪਾਲ ਫੱਤਾ , ਦਰਸਨ ਸਿੰਘ ਮੌੜ , ਮੁਲਾਜਮ ਆਗੂ ਕਾਮਰੇਡ ਕਰਨੈਲ ਸਿੰਘ ਭੀਖੀ , ਕਾਮਰੇਡ ਅਵਤਾਰ ਸਿੰਘ ਛਾਪਿਆਂਵਾਲੀ , ਕਾਮਰੇਡ ਅਮਰਜੀਤ ਸਿੰਘ ਖੋਖਰ , ਪ੍ਰਦੀਪ ਖੋਖਰ , ਬਿੱਕਰ ਮਾਖਾ , ਜਸਮੇਲ ਅਤਲਾ ਤੇ ਬੂਟਾ ਸਿੰਘ ਖੀਵਾ ਨੇ ਧਨੌਲਾ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ । ਆਗੂਆਂ ਨੇ ਕਿਹਾ ਕਿ ਕਾਮਰੇਡ ਲਾਲ ਸਿੰਘ ਧਨੌਲਾ ਦੀ ਬੇਵਕਤੀ ਮੌਤ ਨਾਲ ਸੀਪੀਆਈ ਐਮ ਤੇ ਖੱਬੇਪੱਖੀ ਲਹਿਰ  ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।