ਮਾਲਵਾ ਕਾਲਜ ਸਰਦੂਲੇਵਾਲਾ ਦਾ ਬੀ.ਐਡ.ਦਾ ਨਤੀਜਾ ਸ਼ਾਨਦਾਰ ਰਿਹਾ

ਮਾਲਵਾ ਕਾਲਜ ਸਰਦੂਲੇਵਾਲਾ ਦਾ ਬੀ.ਐਡ.ਦਾ ਨਤੀਜਾ ਸ਼ਾਨਦਾਰ ਰਿਹਾ

ਸਰਦੂਲਗੜ੍ਹ 5 ਅਕਤੂਬਰ- ਗੁਰਜੰਟ ਸਿੰਘ ਬਾਜੇਵਾਲੀਆ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਈ 2024 ਵਿੱਚ ਕਰਵਾਈ ਗਈ ਬੀ.ਐਡ ਭਾਗ ਦੂਸਰਾ ਦੇ ਸਮੈਸਟਰ ਚੌਥਾ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ।ਹਰ ਵਾਰ ਵਾਂਗ ਇਸ ਸਾਲ ਵੀ ਸਰਦੂਲਗੜ੍ਹ ਏਰੀਏ ਦੀ ਉਚੇਰੀ ਤਕਨੀਕੀ ਸਿੱਖਿਆ ਦੀ ਸੁਪ੍ਰਸਿੱਧ ਸੰਸਥਾ ਮਾਲਵਾ ਗਰੁੱਪ ਆਫ ਕਾਲਜਿਜ਼ ਸਰਦੂਲੇਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ ।ਇਸ ਪ੍ਰੀਖਿਆ ਵਿੱਚੋਂ ਅਰਸ਼ਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 83.40 ਪ੍ਰਤੀਸ਼ਤ ਅੰਕ ਲੈ ਕੇ ਪਹਿਲੀ ਪੁਜੀਸ਼ਨ, ਜੋਤੀ ਪੁੱਤਰੀ ਗਿਆਨ ਚੰਦ ਨੇ 83 ਪ੍ਰਤੀਸ਼ਤ ਅੰਕ ਲੈ ਕੇ ਦੂਜੀ ਪੁਜੀਸ਼ਨ ਅਤੇ ਅਮਨਦੀਪ ਕੌਰ ਪੁੱਤਰੀ ਗੁਰਤੇਜ ਸਿੰਘ ਨੇ 81.50 ਪ੍ਰਤੀਸ਼ਤ ਅੰਕ ਲੈ ਕੇ ਤੀਸਰੀ ਪੁਜੀਸ਼ਨ ਹਾਸਲ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹਨਾਂ ਵਧੀਆ ਨਤੀਜਿਆਂ ਵਿੱਚ ਉੱਤਮ ਕਾਰਗੁਜ਼ਾਰੀ ਨੂੰ ਦੇਖਦਿਆਂ ਹੋਇਆਂ ਵਿਦਿਆਰਥਣਾਂ ਦੇ ਮਾਪਿਆਂ ਵਿੱਚ ਤਸੱਲੀਭਰੀ ਖੁਸ਼ੀ ਪਾਈ ਜਾ ਰਹੀ ਹੈ। ਸੰਸਥਾ ਦੇ ਚੇਅਰਮੈਨ ਜਤਿੰਦਰ ਸਿੰਘ ਸੋਢੀ ਨੇ ਲੜਕੀਆਂ ਦੀ ਇਸ ਮਾਣਮੱਤੀ ਸਫਲਤਾ ਤੇ ਉਹਨਾਂ ਦੇ ਮਾਪਿਆਂ ਅਤੇ ਸਟਾਫ ਨੂੰ ਵਧਾਈ ਦਿੰਦਿਆਂ ਹੋਇਆਂ ਕਿਹਾ ਕਿ ਭਵਿੱਖ ਵਿੱਚ ਵੀ ਲੜਕੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਕਾਲਜ ਵਿੱਚ ਅਕਾਦਮਿਕ ਅਤੇ ਸਹਿ-ਅਕਾਦਮਿਕ ਸਰਗਰਮੀਆਂ ਨੂੰ ਹੋਰ ਵਧਾਉਣ ਤੇ ਜੋਰ ਦਿੱਤਾ ਜਾਵੇਗਾ। ਮੈਨੇਜਿੰਗ ਡਾਇਰੈਕਟਰ ਰਾਜ ਸੋਢੀ ਨੇ ਵੀ ਲੜਕੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸੰਸਥਾ ਵਿਖੇ ਲੜਕੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਮਾਜਿਕ ਕਦਰਾਂ ਕੀਮਤਾਂ ਉਤੇ ਪਹਿਰਾ ਦੇਣ ਦੀ ਪ੍ਰੇਰਣਾ ਵੀ ਦਿੱਤੀ ਜਾਂਦੀ ਹੈ। ਸਟਾਫ ਵੱਲੋਂ ਲੜਕੀਆਂ ਨੂੰ ਵਧਾਈ ਦੇਣ ਮੌਕੇ ਅਸਿਸਟੈਂਟ ਪ੍ਰੋਫੈਸਰ ਬਲਜੀਤ ਪਾਲ ਸਿੰਘ,ਅਰਵਿੰਦਰ ਸਿੰਗਲਾ, ਗੁਰਦੀਪ ਸਿੰਘ, ਜਸਪਾਲ ਕੌਰ, ਰਕਸ਼ਾ ਰਾਣੀ, ਸਿੰਬਲਪਾਲ ਕੌਰ, ਰੇਖਾ ਰਾਣੀ, ਆਸ਼ੂ ਸਿੰਗਲਾ ਵੀ ਹਾਜ਼ਰ ਸਨ