ਬੁਢਲਾਡਾ:- ਦਵਿੰਦਰ ਸਿੰਘ ਕੋਹਲੀ
–ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ(ਲੜਕੀਆਂ) ਬੁਢਲਾਡਾ ਵਿਖੇ ਮਾਪੇ-ਅਧਿਆਪਕ ਮਿਲਣੀ ਹੋਈ।ਇਸ ਦੌਰਾਨ ਮਾਪਿਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਉੱਤੇ ਖੁਸ਼ੀ ਜਤਾਈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਅਧਿਆਪਕ ਬੱਚਿਆਂ ਦੀ ਪੜ੍ਹਾਈ ਵਿੱਚ ਕਾਰਗੁਜ਼ਾਰੀ ਸੰਬੰਧੀ ਚਾਣਨਾ ਪਾਉਂਦੇ ਹਨ ਅਤੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦੀ ਵਿਦਿਅਕ ਯੋਗਤਾ ਬਾਰੇ ਪਤਾ ਚਲਦਾ ਹੈ।ਇਸ ਮਾਪੇ ਅਧਿਆਪਕ ਮਿਲਣੀ ਦੌਰਾਨ ਬੱਚਿਆਂ ਅਤੇ ਅਧਿਆਪਕਾਂ ਦਾ ਪੂਰਨ ਸਹਿਯੋਗ ਰਿਹਾ।ਇਸ ਮਿਲਣੀ ਦੌਰਾਨ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਬਿਜਨੇਸ ਬਲਾਸਟਰ ਤਹਿਤ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਬੱਚਿਆਂ ਨੇ ਆਪਣੀ ਕਲਾ ਸਦਕਾ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਉਹਨਾਂ ਕਿਹਾ ਕਿ ਵਿਦੇਸ਼ੀ ਪੜ੍ਹਾਈ ਦੇ ਤਰਜ਼ ਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਆਪਣੇ ਪੈਰਾਂ ਉੱਤੇ ਸਟੈਂਡ ਕਰਨ ਲਈ ਬਿਜਨੇਸ ਸੰਬੰਧੀ ਵੀ ਸਿੱਖਿਆ ਦੇਣਾ ਇੱਕ ਸ਼ਲਾਘਾਯੋਗ ਕਦਮ ਹੈ।ਇਸ ਤੋਂ ਇਲਾਵਾ ਬੱਚਿਆਂ ਨੂੰ ਮਹਿੰਦੀ ਲਾਉਣਾ,ਸੂਟ ਸਿਲਾਈ ਕਰਨਾ, ਡੈਕੋਰੇਸ਼ਨਾਂ ਅਤੇ ਖਾਣ ਪੀਣ ਦੇ ਸਮਾਨ ਸੰਬੰਧੀ ਵੀ ਸਕੂਲ ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ।ਇਸ ਮੌਕੇ ਅਧਿਆਪਕ ਅਤੇ ਮਾਪਿਆਂ ਨੇ ਪੰਜਾਬ ਸਰਕਾਰ ਦੀ ਮੁਹਿੰਮ ਉੱਤੇ ਖੁਸ਼ੀ ਜਤਾਈ।