ਐਲਬੀਐਸ ਆਰੀਆ ਮਹਿਲਾ ਕਾਲਜ ਬਰਨਾਲਾ ਮੈਡਮ ਅਰਚਨਾ ਵੱਲੋਂ ਸਪੈਸ਼ਲ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ

ਬਰਨਾਲਾ,24,ਅਕਤੂਬਰ /ਕਰਨਪ੍ਰੀਤ ਕਰਨ

ਡਿਪਟੀ ਕਮਿਸ਼ਨਰ ਕੰਮ ਚੋਣ ਅਫਸਰ ਸ੍ਰੀਮਤੀ ਪੂਨਮਦੀਪ ਕੌਰ ਦੇ ਦੇਸ਼ਾਂ ਨਿਰਦੇਸ਼ਾਂ ਅਨੁਸਾਰ ਮਾਲਵੇ ਦੇ ਪ੍ਰਸਿੱਧ ਕਾਲਜ ਸ੍ਰੀ ਐਲਬੀਐਸ ਆਰੀਆ ਮਹਿਲਾ ਕਾਲਜ ਬਰਨਾਲਾ ਦੇ ਪ੍ਰਿੰਸੀਪਲ ਡਾਕਟਰ ਨੀਲਾ ਸ਼ਰਮਾ ਨੀਲਮ ਸ਼ਰਮਾ ਮੇ ਮੀਡੀਆ ਨੂੰ ਜਾਣਕਾਰੀ ਦਿੰਦੇ ਨੇ ਦੱਸਿਆ ਕਿ ਜੀਏ2 ਡੀਸੀ ਰਜਕ ਗੋਇਲ ਜੀ ਦੀ ਅਗਵਾਈ ਹੇਠ ਅਤੇ ਡਿਪਟੀ ਡੀਓ ਸਰਦਾਰ ਬਲਜਿੰਦਰ ਸਿੰਘ ਪ੍ਰਿੰਸੀਪਲ ਮੇਜਰ ਸਿੰਘ ਸਹਾਇਕ ਜ਼ਿਲਾ ਨੋਡਲ ਅਫਸਰ ਸਰਦਾਰ ਪ੍ਰੀਤਪਾਲ ਸਿੰਘ ਮੈਡਮ ਅਰਚਨਾ ਵੱਲੋਂ ਸਪੈਸ਼ਲ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਵੋਟਰ ਜਾਗਰੂਕਤਾ ਤੇ ਇੱਕ ਨੁੱਕੜ ਨਾਟਕ ਵੀ ਕਰਵਾਇਆ ਗਿਆ। ਪੋਸਟਰ ਮੁਕਾਬਲੇ ਕਰਵਾਏ ਗਏ ਇਸ ਵਿੱਚ ਪਹਿਲਾ ਸਥਾਨ ਸੋਨੀਆ ਨੇ ਹਾਸਿਲ ਕੀਤਾ ਅਤੇ ਕੇਸ਼ਵੀ ਨੇ ਦੂਸਰਾ ਸਥਾਨ ਹਾਸਿਲ ਕੀਤਾ ਲਵਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਇਸ ਮੌਕੇ ਮੈਡਮ ਅਰਚਨਾ ਨੇ ਫਾਈਨ ਆਰਟਸ ਵਿਭਾਗ ਦੇ ਮੈਡਮ ਤਰੁਣਾ ਅਤੇ ਬਲਜਿੰਦਰ ਕੌਰ ਦਾ ਧੰਨਵਾਦ ਕੀਤਾ ਇਸ ਸਮੇਂ ਡਿਪਟੀ ਡੀਓ ਸਰਦਾਰ ਬਲਜਿੰਦਰ ਸਿੰਘ ਨੈਸ਼ਨਲ ਐਵਾਰਡੀ ਵਿਦਿਆਰਥੀਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ ਪ੍ਰਿੰਸੀਪਲ ਡਾਕਟਰ ਨੀਲਮ ਸ਼ਰਮਾ ਨੇ ਕਿਹਾ ਕਿ ਲੋਕਤੰਤਰ ਦੀ ਉਸਾਰੀ ਵਿੱਚ ਵੋਟਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਚੋਣਾਂ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ ਕਾਲਜ ਸਵੀਪ ਨੋਡਲ ਅਫਸਰ ਮੈਡਮ ਹਰਜਿੰਦਰ ਕੌਰ ਨੇ ਵੀ ਵਿਦਿਆਰਥੀਆਂ ਨਾਲ ਚੋਣਾਂ ਪ੍ਰਤੀ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਇਸ ਮੌਕੇ ਮੈਡਮ ਨੀਰੂ ਜੇਠੀ ਮਿਸ ਮੋਨਿਕਾ ਮਿਸਿਜ ਰੁਪਿੰਦਰ ਕੌਰ ਅਤੇ ਡਾਕਟਰ ਅਮਿਤਾ ਹਾਜ਼ਰ ਸਨ