ਕੇਵਲ ਸਿੰਘ ਢਿੱਲੋਂ ਵਲੋਂ ਚੋਣ ਮੁਹਿੰਮ ਦੀ ਸ਼ੁਰੂਆਤ, ਦਸ਼ਮੇਸ਼ ਨਗਰ ਵਿੱਚ ਪਹਿਲੀ ਹੀ ਚੋਣ ਸਭਾ ਨੇ ਧਾਰਿਆ ਰੈਲੀ ਦਾ ਰੂਪ

ਬਰਨਾਲਾ,25,ਅਕਤੂਬਰ /ਕਰਨਪ੍ਰੀਤ ਕਰਨ

ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਸ਼ੁਰੂ ਵਿੱਚ ਹੀ ਵੱਡਾ ਹੁੰਗਾਰਾ ਮਿਲਣ ਲੱਗਿਆ ਹੈ। ਅੱਜ ਬਰਨਾਲਾ ਸ਼ਹਿਰ ਧਰਮ ਸਿੰਘ ਫੌਜੀ ਐਮਸੀ­ ਦੇ ਵਾਰਡ ਦਸ਼ਮੇਸ਼ ਨਗਰ ਵਿੱਚ ਕੇਵਲ ਸਿੰਘ ਢਿੱਲੋਂ ਦੀ ਚੋਣ ਸਭਾ ਨੇ ਵੱਡਾ ਰੈਲੀ ਦਾ ਰੂਪ ਧਾਰ ਲਿਆ। ਇਸ ਮੌਕੇ ਉਹਨਾਂ ਲੱਡੂ ਵੰਡ ਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ।

       ਇਸ ਮੌਕੇ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੈਂ ਰਾਜਨੀਤੀ ਵਿੱਚ ਬਰਨਾਲਾ ਲਈ ਇੱਕ ਵਿਸ਼ੇਸ਼ ਵਿਕਾਸ ਦਾ ਏਜੰਡਾ ਲੈ ਕੇ ਆਇਆ ਸੀ। ਜਿਸ ਲਈ ਮੈਂ ਸਭ ਤੋਂ ਪਹਿਲਾਂ ਬਰਨਾਲਾ ਨੂੰ ਜ਼ਿਲ੍ਹਾ ਬਣਾਇਆ। ਜ਼ਿਲ੍ਹਾ ਬਣਾਏ ਜਾਣ ਤੋਂ ਬਾਅਦ ਹੀ ਬਰਨਾਲਾ ਵਿੱਚ ਵਿਕਾਸ ਦੇ ਕੰਮ ਸ਼ੁਰੂ ਹੋਏ। ਮੇਰਾ ਮੁੱਖ ਮਕਸਦ ਬਰਨਾਲਾ ਨੂੰ ਸਿਹਤ­ ਸਿੱਖਿਆ ਦੇ ਨਾਲ ਨਾਲ ਹਰ ਖੇਤਰ ਵਿੱਚ ਸੂਬੇ ਦਾ ਮੋਹਰੀ ਹਲਕਾ ਬਣਾਉਣਾ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਵਿਕਾਸ ਦੀ ਲੀਹ ਤੋਂ ਥੱਲੇ ਲਾਹ ਦਿੱਤਾ ਹੈ। ਜਦਕਿ ਜਿਹਨਾਂ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਹੈ­ ਉਹ ਸੂਬੇ ਤਰੱਕੀ ਕਰ ਰਹੇ ਹਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਉਹਨਾਂ ਨੂੰ ਫਾਇਦਾ ਹੋ ਰਿਹਾ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਹਰ ਪੱਖ ਤੋਂ ਕੰਗਾਲ ਕਰ ਦਿੱਤਾ ਹੈ। ਸੂਬੇ ਦਾ ਕਿਸਾਨ­ ਮਜ਼ਦੂਰ­ ਵਪਾਰੀ ­ ਮੁਲਾਜ਼ਮ ਸਮੇਤ ਹਰ ਵਰਗ ਦੁਖੀ ਹੈ­ ਜਿਸ ਕਰਕੇ ਅੱਜ ਹਰ ਕੋਈ ਆਮ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਪਛਤਾ ਰਿਹਾ ਹੈ। ਉਹਨਾਂ ਕਿਹਾ ਕਿ ਬਰਨਾਲਾ ਸ਼ਹਿਰ ਦੇ ਲੋਕਾਂ ਨੂੰ ਭਾਜਪਾ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਕਿ ਹਲਕੇ ਦੀ ਹਰ ਆਵਾਜ਼ ਵਿਧਾਨ ਸਭਾ ਵਿੱਚ ਉਠਾਈ ਜਾ ਸਕੇ। ਇਸ ਮੌਕੇ ਉਹਨਾਂ ਨਾਲ ਐਮਸੀ­,ਧਰਮ ਸਿੰਘ ਫੌਜੀ ਕਰਨ ਢਿੱਲੋਂ­ ਕੁਦਲੀਪ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਲੋਕ ਹਾਜ਼ਰ ਸਨ।